ਸੁਖਬੀਰ ਸਿੰਘ ਬਾਦਲ ਨੇ ਸੋਨੀ ਬਾਂਸਲ ’ਤੇ ਜਤਾਇਆ ਭਰੋਸਾ, ਬਣੇ ਵਪਾਰ ਮੰਡਲ ਹਲਕਾ ਜੈਤੋ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਨੇ ਸੋਨੀ ਬਾਂਸਲ ’ਤੇ ਜਤਾਇਆ ਭਰੋਸਾ, ਬਣੇ ਵਪਾਰ ਮੰਡਲ ਹਲਕਾ ਜੈਤੋ ਦੇ ਪ੍ਰਧਾਨ
Publish Date: Fri, 12 Jun 2026 05:40 PM (IST)
Updated Date: Fri, 12 Jun 2026 05:42 PM (IST)

ਸੋਨੀ ਬਾਂਸਲ ਬਣੇ ਵਪਾਰ ਮੰਡਲ ਜੈਤੋ ਦੇ ਪ੍ਰਧਾਨ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰਕ ਵਰਗ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੇ ਮੰਤਵ ਨਾਲ ਵਿਨੇ ਕੁਮਾਰ ਉਰਫ਼ ਸੋਨੀ ਬਾਂਸਲ ਪੁੱਤਰ ਛੱਜੂ ਰਾਮ ਬਾਂਸਲ (ਸਾਬਕਾ ਪ੍ਰਧਾਨ ਵਪਾਰ ਮੰਡਲ ਅਤੇ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ) ਨੂੰ ਵਪਾਰ ਮੰਡਲ ਵਿਧਾਨ ਸਭਾ ਹਲਕਾ ਜੈਤੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਜੈਤੋ ਹਲਕੇ ਦੇ ਵਪਾਰੀਆਂ, ਉਦਯੋਗਪਤੀਆਂ, ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਨਿਯੁਕਤੀ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਜੈਤੋ ਦੇ ਇੰਚਰਾਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸੋਨੀ ਬਾਂਸਲ ਲੰਮੇ ਸਮੇਂ ਤੋਂ ਵਪਾਰਕ ਭਾਈਚਾਰੇ ਅਤੇ ਸਮਾਜਿਕ ਖੇਤਰ ਨਾਲ ਜੁੜੇ ਹੋਏ ਹਨ। ਉਹ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਸ਼ਾਮਿਲ ਰਹਿੰਦੇ ਹਨ ਅਤੇ ਸਮਾਜਿਕ ਸਰੋਕਾਰਾਂ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੂੰ ਉਮੀਦ ਹੈ ਕਿ ਸੋਨੀ ਬਾਂਸਲ ਆਪਣੀ ਯੋਗਤਾ, ਤਜਰਬੇ ਅਤੇ ਮਿਹਨਤ ਸਦਕਾ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵਪਾਰਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਯਤਨ ਕਰਨਗੇ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਪਾਰੀਆਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਇੱਕ ਸਮਰਪਿਤ ਅਤੇ ਸਰਗਰਮ ਆਗੂ ਦੀ ਲੋੜ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੋਨੀ ਬਾਂਸਲ ਵਪਾਰੀਆਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੋਨੀ ਬਾਂਸਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਇੱਕ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਭਾਈਚਾਰੇ ਦੀ ਤਰੱਕੀ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਜੈਤੋ ਦੇ ਹਰ ਛੋਟੇ ਅਤੇ ਵੱਡੇ ਵਪਾਰੀ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰਕ ਖੇਤਰ ਕਿਸੇ ਵੀ ਖੇਤਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੰਤਵ ਲਈ ਵਪਾਰ ਮੰਡਲ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਵਪਾਰੀਆਂ ਨੂੰ ਇੱਕ ਮਜ਼ਬੂਤ ਮੰਚ ਪ੍ਰਦਾਨ ਕੀਤਾ ਜਾ ਸਕੇ। ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਕੁਲਤਾਰ ਸਿੰਘ ਬਰਾੜ ਸੰਧਵਾਂ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ‘ਲਾਲੀ ਬਾਦਲ’, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਸੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਯੂਥ ਅਕਾਲੀ ਜੈਤੋ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ‘ਘੋਚਾ’, ਯੂਥ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਾਬਕਾ ਸਰਪੰਚ ਹਰਬੰਸ ਸਿੰਘ ਸਿੱਧੂ ਬੰਸੀ ਬਿਸ਼ਨੰਦੀ, ਪੰਕਜ ਬਾਂਸਲ ਜੈਤੋ ਅਤੇ ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ ਵੱਲੋਂ ਸੋਨੀ ਬਾਂਸਲ ਨੂੰ ਮੁਬਾਰਕਬਾਦ ਦਿੱਤੀ ਗਈ। ਅਕਾਲੀ ਆਗੂਆਂ ਨੇ ਆਸ ਪ੍ਰਗਟਾਈ ਕਿ ਸੋਨੀ ਬਾਂਸਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਨਾ ਸਿਰਫ਼ ਵਪਾਰਕ ਵਰਗ ਦੀ ਭਲਾਈ ਲਈ ਕੰਮ ਕਰਨਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਣਗੇ।