- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਜੀਤ ਸਿੰਘ ਢਿੱਲਵਾਂ ‘ਆਪ’ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਿੰਡ ਢਿੱਲਵਾਂ ਕਲਾਂ, ਜ਼ਿਲ੍ਹਾ ਫ਼ਰੀਦਕੋਟ ਦੇ ਸੁਖਜੀਤ ਸਿੰਘ ਢਿੱਲਵਾਂ ਨੂੰ ‘ਆਪ’ ਬੀ.ਸੀ. ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਜੀਤ ਸਿੰਘ ਢਿੱਲਵਾਂ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਰਹਿ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ’ਚ ਮਾਲਵਾ ਜ਼ੋਨ ਦੇ ਇੰਚਾਰਜ ਵਜੋਂ ਵੀ ਨਿਰੰਤਰ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਆਪਣੀ ਨਿਯੁਕਤੀ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾ ਕੇ ਪਾਰਟੀ ਦੇ ਪ੍ਰੋਗਰਾਮ ਅਤੇ ਗਤੀਵਿਧੀਆਂ ਨੂੰ ਘਰ-ਘਰ ਤੱਕ ਲਿਜਾਣ ਲਈ ਦਿਨ-ਰਾਤ ਇਕ ਕਰਕੇ ਯਤਨਸ਼ੀਲ ਰਹਿਣਗੇ। ਇਸ ਮੌਕੇ ਸਰਪ ਸੁਖਜੀਤ ਸਿੰਘ ਢਿੱਲਵਾਂ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ‘ਆਪ’ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਆਦਿ ਨੇ ਸੁਖਜੀਤ ਸਿੰਘ ਢਿੱਲਵਾਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਵੀ ਸੁਖਜੀਤ ਸਿੰਘ ਢਿੱਲਵਾਂ ਦਾ ਮੂੰਹ ਮਿੱਠਾ ਕਰਵਾ ਕੇ ਉਸ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।