- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੁਖਨਵਾਲਾ ਵਿਖੇ ਬੀਜੇਪੀ ਦਾ ਕਾਫਲਾ ਵਧਿਆ, ਕਈ ਪਰਿਵਾਰਾਂ ਨੇ ਫੜਿਆ ਭਾਰਤੀ ਜਨਤਾ ਪਾਰਟੀ ਦਾ ਪੱਲਾ;

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ: ਪਿੰਡ ਸੁਖਨਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਜੰਤ ਸਿੰਘ ਸ਼ਰਮਾ ਅਤੇ ਭੋਲਾ ਸੰਧੂ ਦੇ ਉੱਦਮੀ ਯਤਨਾਂ ਸਦਕਾ ਕਾਕਾ ਸ਼ਰਮਾ ਅਤੇ ਗੋਰਾ ਸ਼ਰਮਾ ਜੀ ਦੇ ਗ੍ਰਹਿ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਲਾਕੇ ਦੇ ਕਾਫ਼ੀ ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਵਿਸ਼ੇਸ਼ ਪ੍ਰੋਗਰਾਮ ਬੀਜੇਪੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਪਰਿਵਾਰਾਂ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਹੋਰ ਪਾਰਟੀ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਗਿਆ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਬੀਜੇਪੀ ਨਾਲ ਜੁੜ ਰਹੇ ਹਨ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਅਤੇ ਪਾਰਟੀ ਵਰਕਰਾਂ ਨੇ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮ ਦਿਨ ਵੀ ਬੜੇ ਉਤਸ਼ਾਹ ਨਾਲ ਮਨਾਇਆ। ਹਾਜ਼ਰੀਨ ਵੱਲੋਂ ਪੀ.ਐੱਮ. ਮੋਦੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਤੇ ਚੜ੍ਹਦੀ ਕਲਾ ਦੀ ਅਰਦਾਸ/ਕਾਮਨਾ ਕੀਤੀ ਗਈ। ਇਸ ਮੌਕੇ ਗੁਰਜੰਟ ਸਿੰਘ ਸ਼ਰਮਾ, ਭੋਲਾ ਸੰਧੂ, ਕਾਕਾ ਸ਼ਰਮਾ, ਗੋਰਾ ਸ਼ਰਮਾ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।