- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਦਸ਼ਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਦਿਨ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਮਰਪਿਤ ਰਿਹਾ। ਸਮਾਗਮ ਦੀ ਸ਼ੁਰੂਆਤ ਰੀਬਨ ਕਟਾਈ ਦੀ ਰਸਮ ਨਾਲ ਹੋਈ ਜੋ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਰਵਾਈ ਗਈ । ਇਸ ਤੋਂ ਬਾਅਦ ਸਕੂਲ ਵਿੱਚ ਕੇਕ ਕਟਿੰਗ ਦੀ ਰਸਮ ਹੋਈ। ਕੇਕ ਕੱਟਣ ਦੀ ਰਸਮ ਨੇ ਸਕੂਲ ਦੇ ਸਮਾਗਮ ਨੂੰ ਹੋਰ ਚਾਰ ਚੰਦ ਲਾ ਦਿੱਤੇ । ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਸ਼ੁਭਕਾਮਨਾਵਾਂ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਸੁੰਦਰ ਭਾਸ਼ਣ, ਕਵਿਤਾਵਾਂ, ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੱਚਿਆਂ ਵੱਲੋਂ ਇਸ ਮੌਕੇ ਤੇ ਆਪਣੇ ਅਧਿਆਪਕਾਂ ਲਈ ਕੁਝ ਕੋਮਪਲੀਮੈਂਟਸ ਵੀ ਦਿੱਤੇ ਗਏ । ਸਕੂਲ ਦੇ ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਨੂੰ ਕੁਝ ਤੋਹਫੇ ਦਿੱਤੇ । ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਕੁਝ ਖੇਡਾਂ ਵੀ ਖਿਡਾਈਆਂ। ਸਕੂਲ ਦੇ ਐਮ ਡੀ ਬਲਜੀਤ ਸਿੰਘ , ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ , ਸਕੂਲ ਦੇ ਪ੍ਰਿੰਸੀਪਲ ਮੈਡਮ ਰੁਬੀਨਾ ਧੀਰ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਦਿਨ ਡਾਕਟਰ ਸਰਬਪਲੀ ਰਾਧਾ ਕ੍ਰਿਸ਼ਨ ਨੂੰ ਸਮਰਪਿਤ ਹੈ ਇੱਕ ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਅਤੇ ਭਵਿੱਖ ਦੀ ਨੀਂਹ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਖੁਸ਼ੀ ਮੌਕੇ ਅਧਿਆਪਕਾਂ ਨੂੰ ਕੁਝ ਤੋਹਫੇ ਦਿੱਤੇ ਗਏ।