- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੁਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਗਿਆ

ਵਿਕਾਸ ਗਰਗ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੁਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਈ. ਟੀ. ਟੀ. ਅਤੇ ਬੀ. ਐੱਡ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਪਿਛੋਕੜ ਉੱਪਰ ਚਾਨਣਾ ਪਾਉਂਦਿਆਂ ਇਸਦੀ ਮਹੱਤਤਾ ਬਾਰੇ ਦੱਸਿਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਸੰਬੰਧੀ ਕਵਿਤਾਵਾਂ, ਲੋਕ ਨਾਚ ਅਤੇ ਆਪਣੀਆ ਰਚਨਾਵਾਂ ਵੀ ਪੇਸ਼ ਕੀਤੀਆਂ। ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਦੱਸਿਆ ਕਿ ਅਧਿਆਪਕ ਦਿਵਸ ਭਾਰਤ ਦੇ ਦੂਸਰੇ ਰਾਸਟਰਪਤੀ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਮੌਕੇ ਉਹਨਾਂ ਦੁਆਰਾ ਅਧਿਆਪਕ ਦੇ ਤੌਰ ਤੇ ਨਿਭਾਈਆਂ ਗਈਆਂ ਸੇਵਾਵਾਂ ਨੂੰ ਸਮਰਪਿਤ ਹੈ ਅਤੇ ਉਹਨਾਂ ਦਾ ਜੀਵਨ ਸਭ ਅਧਿਆਪਕਾਂ ਲਈ ਪ੍ਰਰੇਨਾ ਦਾ ਸ੍ਰੋਤ ਹੈ ਜ਼ੋ ਵਿਦਿਅਕ ਖੇਤਰ ਵਿਚ ਹਨ ਜਾਂ ਆਉਣਾ ਚਾਹੁੰਦੇ ਹਨ। ਇਸ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਸਭ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਕ ਜ਼ੁੰਮੇਵਾਰ ਅਧਿਆਪਕ ਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਆ।