- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਤੱਖਦਰਸ਼ੀਆਂ ਅਨੁਸਾਰ, ਦੋਵੇਂ ਮਹਿਲਾਵਾਂ ਐਕਟਿਵਾ ਉੱਤੇ ਪਾਣੀ ਭਰ ਕੇ ਲਿਆ ਰਹੀਆਂ ਸੀ ਤਾਂ ਮਗਰੋਂ ਆ ਰਹੀ ਕਾਰ ਨੇ ਟੱਕਰ ਮਾਰੀ ਅਤੇ ਕਾਫੀ ਦੂਰ ਤੱਕ ਘੜੀਸਦੇ ਹੋਏ ਲੈ ਗਿਆ। ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ ਮਹਿਲਾਵਾਂ ਦੀ ਪਛਾਣ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਰਹਿਣ ਵਾਲੀ ਸੰਜਨਾ ਅਤੇ ਪੂਜਾ ਵਜੋਂ ਹੋਈ ਹੈ। ਦੋਵੇਂ ਦਰਾਣੀ ਜਠਾਣੀ ਸੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫ਼ਰੀਦਕੋਟ: ਫ਼ਰੀਦਕੋਟ ਦੇ ਸਾਦਿਕ ਰੋਡ ਉੱਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਪਿੱਛੋਂ ਆ ਕੇ ਐਕਟਿਵਾ ਵਿੱਚ ਵੱਜੀ ਅਤੇ ਮੌਕੇ 'ਤੇ ਹੀ ਦੋ ਔਰਤਾਂ ਦੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਅਨੁਸਾਰ, ਦੋਵੇਂ ਮਹਿਲਾਵਾਂ ਐਕਟਿਵਾ ਉੱਤੇ ਪਾਣੀ ਭਰ ਕੇ ਲਿਆ ਰਹੀਆਂ ਸੀ ਤਾਂ ਮਗਰੋਂ ਆ ਰਹੀ ਕਾਰ ਨੇ ਟੱਕਰ ਮਾਰੀ ਅਤੇ ਕਾਫੀ ਦੂਰ ਤੱਕ ਘੜੀਸਦੇ ਹੋਏ ਲੈ ਗਿਆ।
ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ ਮਹਿਲਾਵਾਂ ਦੀ ਪਛਾਣ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਰਹਿਣ ਵਾਲੀ ਸੰਜਨਾ ਅਤੇ ਪੂਜਾ ਵਜੋਂ ਹੋਈ ਹੈ। ਦੋਵੇਂ ਦਰਾਣੀ ਜਠਾਣੀ ਸੀ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਮਹਿਲਾਵਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।