ਕੇਜਰੀਵਾਲ ਨੂੰ ਬਰੀ ਕਰਨਾ ਸੱਚਾਈ ਦੀ ਜਿੱਤ : ਅਮੋਲਕ ਸਿੰਘ
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ : ਵਿਧਾਇਕ ਅਮੋਲਕ ਸਿੰਘ
Publish Date: Sat, 28 Feb 2026 04:00 PM (IST)
Updated Date: Sun, 01 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਆਬਕਾਰੀ ਨੀਤੀ ਮਾਮਲੇ ਵਿਚ ਮਾਣਯੋਗ ਅਦਾਲਤ ਦੇ ਹਾਲੀਆ ਫ਼ੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਪ੍ਰਦੇਸ਼ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ’ਤੇ ਲਗਾਏ ਗਏ ਝੂਠੇ ਦੋਸ਼ ਬੇਬੁਨਿਆਦ ਸਾਬਿਤ ਹੋ ਗਏ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮਾਣਯੋਗ ਅਦਾਲਤ ਦੇ ਫ਼ੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ‘ਆਪ’ ਲੀਡਰਸ਼ਿਪ ਦੀ ਛਵੀ ਨੂੰ ਖ਼ਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮਾਣਯੋਗ ਅਦਾਲਤ ਦਾ ਇਹ ਫ਼ੈਸਲਾ ਦੇਸ਼ ਵਿਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।