ਅਰਸ਼ਦੀਪ ਸੋਨੀ, ਸਾਦਿਕ : ਸਾਦਿਕ ਨੇੜੇ ਚੱਲ ਰਹੇ ਪੰਜਾਬ ਡਿਗਰੀ ਕਾਲਜ, ਮਹਿਮੂਆਣਾ ਵਿਖੇ ਪਹਿਲਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਦਾ ਸਵਾਗਤ ਕਾਲਜ ਕੈਂਪਸ ਡਾਇਰੈਕਟਰ ਡਾ. ਦੀਪਕ ਅਰੋੜਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਅਤੇ ਕਾਲਜ ਦੇ ਚੇਅਰਮੈਨ ਇੰਜੀ. ਜਨਜੀਤਪਾਲ ਸਿੰਘ ਸੇਖੋ ਅਤੇ ਮੈਨੇਜਿੰਗ ਡਾਇਰੈਕਟਰ ਇੰਜੀ. ਜਰਮਨਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ। ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਚੈਅਰਮੈਨ ਡਾ. ਜਨਜੀਤਪਾਲ ਸਿੰਘ ਸੇਖੋ ਨੇ ਆਪਣੇ ਭਾਸ਼ਣ ਨਾਲ ਕੀਤੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਉਪਰੰਤ ਬੀ.ਏ., ਬੀ.ਸੀ.ਏ., ਬੀ.ਬੀ.ਏ., ਬੀ.ਕਾਮ., ਬੀ.ਐੱਸ.ਸੀ ਮੈਡੀਕਲ, ਨਾਨ ਮੈਡੀਕਲ ਅਤੇ ਬੀ.ਐੱਸ.ਸੀ. ਐਗਰੀਕਲਚਰ ਦੇ ਪਾਸ ਆਊਟ ਸਾਲ 2019, 2020 ਅਤੇ 2021 ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਦੀ ਪ੍ਰਰਾਪਤੀ ਲਈ ਵੱਧ ਤੋਂ ਵੱਧ ਮਿਹਨਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਹੀ ਵੱਡੀ ਤੋਂ ਵੱਡੀ ਚੁਣੌਤੀ ਨੂੰ ਸਰ ਕੀਤਾ ਜਾ ਸਕਦਾ ਹੈ। ਇਸ ਮੌਕੇ ਸਟੇਜ ਦੀ ਭੂਮਿਕਾ ਰਮਨਦੀਪ ਕੌਰ ਨੇ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਟੀਚੇ ਦੀ ਪ੍ਰਰਾਪਤੀ ਲਈ ਸਖ਼ਤ ਮਿਹਨਤ ਕਰਨ ਵਿਦਿਆਰਥੀ : ਡੀਸੀ
Publish Date:Sat, 06 Aug 2022 02:53 PM (IST)
