ਬਰਨਾਲਾ ਰੈਲੀ ’ਚ ਹੋਏ ਇਕੱਠ ਕਾਰਨ ਕਾਂਗਰਸੀ ਖੁਸ਼
ਰੈਲੀ ’ਚ ਹੋਏ ਇਕੱਠ ਨੇ 2027 ’ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਿਆ : ਕਾਂਗਰਸੀ ਆਗੂ
Publish Date: Thu, 12 Mar 2026 03:32 PM (IST)
Updated Date: Fri, 13 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪਿਛਲੇ ਦਿਨੀਂ ਕਾਂਗਰਸ ਪਾਰਟੀ ਦੀ ਬਰਨਾਲਾ ਵਿਖੇ ਹੋਈ ਸੂਬਾ ਪੱਧਰੀ ਰੈਲੀ ’ਚ ਹੋਏ ਭਾਰੀ ਇਕੱਠ ਨੇ ਸੂਬੇ ਅੰਦਰ 2027 ’ਚ ਕਾਂਗਰਸ ਸਰਕਾਰ ਬਣਾਏ ਜਾਣ ਦਾ ਮੁੱਢ ਬੰਨਿਆ ਹੈ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ) ਨੇ ਪੰਜਾਬ ਦੇ ਕੋਨੇ-ਕੋਨੇ ’ਚੋਂ ਵੱਡੀ ਗਿਣਤੀ ’ਚ ਪੁੱਜੇ ਲੋਕਾਂ ਦੇ ਭਾਰੀ ਇਕੱਠ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਦੀ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੱਕਜੁਟਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ ਆਪਣੀ ਪਕੜ ਨੂੰ ਦਿਨੋਂ-ਦਿਨ ਮਜ਼ਬੂਤ ਬਣਾ ਰਹੀ ਹੈ ਅਤੇ ਲੋਕਾਂ ਦਾ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ, ਕਿਉਂਕਿ ਜਿਸ ਤਰ੍ਹਾਂ ਕਾਂਗਰਸੀ ਵਰਕਰ ਤੇ ਲੋਕਾਂ ਦਾ ਕਾਂਗਰਸ ਦੀ ਬਰਨਾਲਾ ਰੈਲੀ ਵਿਚ ‘ਆਪ’ ਮੁਹਾਰੇ ਪੁੱਜਣ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਹੁਣ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸੂਬੇ ਦੀ ਵਾਂਗਡੋਰ ਸੰਭਾਲਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਦੁਖੀ ਦਿਖਾਈ ਦੇ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।