ਮਾਲਵਾ ਗਰੁੱਪ ਨੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਮਾਲਵਾ ਗਰੁੱਪ ਆਫ ਇੰਸਟੀਚਿਊਨਜ਼ ਦੀ ਮੈਨੇਜਮੈਂਟ ਨੇ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਨਵੇਂ ਸਾਲ ਦੀ ਕੀਤੀ ਸ਼ੁਰੂਆਤ
Publish Date: Sat, 03 Jan 2026 03:38 PM (IST)
Updated Date: Sun, 04 Jan 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਗਰੁੱਪ ਆਫ ਇੰਸਟੀਚਿਊਸ਼ਨਜ ਕੋਟਕਪੂਰਾ ਵੱਲੋਂ ਮਾਲਵਾ ਕਾਲਜ ਆਫ ਨਰਸਿੰਗ, ਮਾਲਵਾ ਕਾਲਜ ਆਫ ਐਜੂਕੇਸ਼ਨ ਅਤੇ ਮਾਲਵਾ ਡਿਗਰੀ ਕਾਲਜ ਦੀ ਸਮੁੱਚੀ ਮੈਨੇਜਮੈਂਟ ਅਤੇ ਸਟਾਫ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਅਤੇ ਡਾਇਰੈਕਟਰ ਹਰਮਨਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾ ਤੋਂ ਕੈਂਪਸ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਸਨ, ਜਿੰਨਾ ਦੇ ਭੋਗ ਉਪਰੰਤ ਭਾਈ ਬਲਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਉਹਨਾਂ ਦੱਸਿਆ ਕਿ ਅਰਦਾਸ ਬੇਨਤੀ ਅਤੇ ਪਵਿੱਤਰ ਹੁਕਮਨਾਮਾ ਲੈਣ ਤੋਂ ਬਾਅਦ ਸਟੇਜ ਸੰਚਾਲਨ ਕਰਦਿਆਂ ਮਾ. ਜਸਬੀਰ ਸਿੰਘ ਜੱਸੀ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਜੀ ਆਇਆਂ ਆਖਿਆ। ਮੈਨੇਜਮੈਂਟ ਅਤੇ ਸਟਾਫ ਦੇ ਉਕਤ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸਮਾਜਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ 2025 ਵਿੱਚ ਵਾਪਰੀਆਂ ਦੁਖਦਾਇਕ ਅਤੇ ਸ਼ਰਮਨਾਕ ਘਟਨਾਵਾਂ, 2026 ਵਿੱਚ ਨਾ ਵਾਪਰਣ, ਇਹ ਯਕੀਨੀ ਬਣਾਉਣਾ ਅਤੇ ਬਣਦੀ ਜਿੰਮੇਵਾਰੀ ਨਿਭਾਉਣ ਲਈ ਪ੍ਰਣ ਕਰਨਾ ਬਹੁਤ ਜਰੂਰੀ ਹੈ। ਉਹਨਾ ਅੰਕੜਿਆਂ ਸਹਿਤ ਦਲੀਲਾਂ ਦਿੰਦਿਆਂ ਸੰਖੇਪ ਵਿੱਚ ਦਰਸਾਇਆ ਕਿ 2025 ਵਿੱਚ 40-40 ਲੱਖ ਰੁਪਿਆ ਖਰਚ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾ ਨੂੰ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਵਾਪਸ ਭੇਜਿਆ ਗਿਆ, ਅਨੇਕਾਂ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਏ, ਹਵਾ ਤੇ ਪਾਣੀ ਪਲੀਤ ਹੋਣ ਦੀ ਪ੍ਰਕਿਰਿਆ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਆਉ ਪ੍ਰਣ ਕਰੀਏ ਨਵੇਂ ਸਾਲ ਵਿੱਚ ਪਾਣੀ ਦੀ ਬੱਚਤ ਅਤੇ ਵਾਤਾਵਰਣ ਦੀ ਸੰਭਾਲ ਕਰਾਂਗੇ। ਅੰਤ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਨਾਲ ਸਬੰਧਤ ਧਾਰਮਿਕ ਕਵਿਤਾ ਗਾ ਕੇ ਮਾ ਨਾਹਰ ਸਿੰਘ ਗਿੱਲ ਨੇ ਆਪਣੀ ਹਾਜਰੀ ਲਵਾਈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਠੇਕੇਦਾਰ ਪੇ੍ਰਮ ਮੈਣੀ, ਬਲਜੀਤ ਸਿੰਘ ਖੀਵਾ, ਐਡਵੋਕੇਟ ਰੋਬਿੰਦਰ ਸਿੰਘ ਰੋਬਿਨ, ਸੰਗੀਤਕਾਰ/ਲੋਕ ਗਾਇਕ ਕੁਲਵਿੰਦਰ ਕੰਵਲ, ਸੁਖਵਿੰਦਰ ਸਿੰਘ ਭੋਲਾ ਕਾਨੂੰਗੋ, ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਹਰਮੇਸ਼ ਤਿਵਾੜੀ ਸਮੇਤ ਹੋਰ ਵੀ ਅਨੇਕਾਂ ਸ਼ਖਸ਼ੀਅਤਾਂ ਹਾਜਰ ਸਨ।