ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਕੌਮੀ ਲੋਕ ਨਾਚ ਯਾਦਗਾਰੀ ਹੋ ਨਿੱਬੜਿਆ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਕੌਮੀ ਲੋਕ ਨਾਚ ਯਾਦਗਾਰੀ ਹੋ ਨਿਬੜਿਆ
Publish Date: Tue, 22 Sep 2026 04:42 PM (IST)
Updated Date: Wed, 23 Sep 2026 04:01 AM (IST)
ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਾਦਿਕ ਨੇੜੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੀਆਂ ਟੀਮਾਂ ਵੱਲੋਂ ਆਪਣੇ ਕਲਾ ਦਾ ਪ੍ਰਦਰਸ਼ਨ ਕੀਤਾ। ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰਸਟ ਤੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਨੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ਰੁਆਤ ਕੀਤੀ। ਦੇਰ ਰਾਤ ਤੱਕ ਚੱਲੇ ਪ੍ਰੋਗਰਾਮ ਦੌਰਾਨ ਕਈ ਸੂਬਿਆਂ ਦੀਆਂ ਟੀਮਾਂ ਨੇ ਆਪਣੇ ਰਿਵਾਇਤੀ ਲੋਕ ਨਾਚ ਪੇਸ਼ ਕੀਤੇ। ਮੰਚ ਸੰਚਾਲਨ ਪਵਨ ਸ਼ਰਮਾ ਸੁੱਖਣਵਾਲਾ ਨੇ ਕੀਤਾ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਐਡਵੋਕੇਟ ਬੀਰਇੰਦਰ ਸਿੰਘ ਸ਼ਾਮਲ ਹੋਏ। ਮੰਚ ਤੇ ਸੰਦੀਪ ਧਾਲੀਵਾਲ ਸਟੇਟ ਇਨਫਰਮੇਸ਼ਨ ਕਮਿਸ਼ਨ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰਸਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਦਲੇਰ ਸਿੰਘ ਡੋਡ ਜ਼ਿਲ੍ਹਾ ਇੰਚਾਰਜ ਅਕਾਲੀਦਲ ਵਾਰਿਸ ਪੰਜਾਬ ਤੇ ਰਜਿੰਦਰ ਦਾਸ ਰਿੰਕੂ ਬਿਰਾਜਮਾਨ ਸਨ। ਸਕੂਲ ਵੱਲੋਂ ਮਹਿਮਾਨਾਂ ਨੇ ਆਈਆਂ ਟੀਮਾਂ ਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਸ਼ਾਨਦਾਰ ਪ੍ਰੋਗਰਾਮ ਤੇ ਪ੍ਰਬੰਧ ਕਾਰਨ ਲੋਕ ਨਾਚ ਪ੍ਰੋਗ੍ਰਾਮ ਯਾਦਗਾਰੀ ਹੋ ਨਿੱਬੜਿਆ। ਅੰਤ ਵਿੱਚ ਪ੍ਰਿੰਸੀਪਲ ਅਨਿਲ ਸ਼ਰਮਾ ਨੇ ਆਏ ਮਹਿਮਾਨਾਂ, ਮਾਪਿਆਂ, ਦਰਸ਼ਕਾਂ ਦੇ ਦੂਜੇ ਰਾਜਾਂ ਵਿੱਚੋਂ ਆਈਆਂ ਟੀਮਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਪ੍ਰਿੰਸੀਪਲ ਅਨਿਲ ਸ਼ਰਮਾ, ਸਰਪੰਚ ਬਲਜਿੰਦਰ ਸਿੰਘ ਔਲਖ, ਬਲਦੇਵ ਸਿੰਘ ਸੇਖੋਂ ਡਿਪਟੀ, ਗੁਰਜੀਤ ਸਿੰਘ ਮਨਾਵਾਂ ਸਕੱਤਰ, ਦਵਿੰਦਰ ਨੀਟੂ ਪ੍ਰਧਾਨ ਸਿਟੀ ਕਲੱਬ ਫਰੀਦਕੋਟ, ਨਿਰਮਲ ਸਿੰਘ ਬੁੱਟਰ, ਕੰਵਰ ਹਰਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ ਢਿੱਲੋਂ, ਜਗਮੀਤ ਸਿੰਘ ਮਨਾਵਾਂ, ਗੁਰਪ੍ਰੀਤ ਸਿੰਘ ਮਨਾਵਾਂ, ਸਕੂਲ ਸਟਾਫ ਤੇ ਬੱਚਿਆਂ ਦੇ ਮਾਪੇ ਵੀ ਹਾਜਰ ਸਨ।