ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦਾ ਨਤੀਜਾ ਸੌ ਫੀਸਦੀ ਰਿਹਾ
ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੀ ਮਿਡਲ ਪ੍ਰੀਖਿਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Publish Date: Mon, 13 Apr 2026 04:48 PM (IST)
Updated Date: Tue, 14 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦੀ ਨਵਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 94.8% ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਮਹਿਕਪ੍ਰੀਤ ਕੌਰ ਪੁੱਤਰੀ ਰਛਪਾਲ ਸਿੰਘ ਅਤੇ ਨਿਮਰਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 93.3 % ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਸਮੀਨ ਕੌਰ ਬਰਾੜ ਪੁੱਤਰੀ ਨਿਰਮਲ ਸਿੰਘ ਬਰਾੜ ਨੇ 93 % ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਸੋਮਾ ਦੇਵੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਵਿੱਚ 51 ਵਿਦਿਆਰਥੀਆਂ ਵਿੱਚੋਂ 9 ਵਿਦਿਆਰਥੀਆਂ ਨੇ 90% ਤੋਂ ਉੱਪਰ, 20 ਵਿਦਿਆਰਥੀਆਂ ਨੇ 80% ਤੋਂ ਉੱਪਰ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੁਸ਼ੀ ਮੌਕੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦੇ ਹੋਏ ਦੱਸਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਡਲ ਵਿਭਾਗ ਦੇ ਕੋਆਰਡੀਨੇਟਰ ਨਿਧੀ ਗਰਗ ਅਤੇ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਨਾਲ ਹੀ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਸ਼ਲ, ਉਪ ਜ਼ਿਲ੍ਹਾ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ ਅਤੇ ਜਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ ਨੇ ਮਾਪਿਆਂ , ਵਿਦਿਆਰਥੀਆਂ ਅਤੇ ਸਕੂਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।