ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਰੋਟਰੀ ਕਲੱਬ ਵੱਲੋਂ ਚਲਾਈ ਗਈ 'ਸੇਵ ਕਾਓ-ਸੇਵ ਫ਼ਰੀਦਕੋਟ' ਮੁਹਿੰਮ ਤਹਿਤ ਅੱਜ ਫ਼ਰੀਦਕੋਟ ਸ਼ਹਿਰ ਅਤੇ ਪਿੰਡਾਂ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਦਾ ਆਗਾਜ਼ ਵੱਡੇ ਪੱਧਰ ਤੇ ਕੀਤਾ ਹੈ। ਜਿਸ ਦੀ ਇਲਾਕੇ ਭਰ 'ਚ ਭਰਪੂਰ ਸ਼ੰਲਾਘਾ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਪੰਜਵੇਂ ਦਿਨ 17 ਅਵਾਰਾ ਪਸ਼ੂ ਕਾਬੂ ਕਰਕੇ ਗਊਸ਼ਾਲਾ ਭੇਜੇ ਗਏ। ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਇਸ ਮੁਹਿੰਮ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ, ਰਾਜਪਾਲ ਸਿੰਘ ਸੰਧੂ ਐੱਸ.ਐੱਸ.ਪੀ. ਫ਼ਰੀਦਕੋਟ, ਨਰਿੰਦਰਪਾਲ ਸਿੰਘ ਨਿੰਦਾ ਪ੍ਰਧਾਨ ਨਗਰ ਕੌਂਸਲ ਫ਼ਰੀਦਕੋਟ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀ ਅਗਵਾਈ 'ਚ ਫ਼ਰੀਦਕੋਟ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾਵੇਗਾ। ਇਸ ਮੌਕੇ ਰੋਟਰੀ ਕਲੱਬ ਦੇ ਪੋ੍ਜੈਕਟ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਕੋ-ਚੇਅਰਮੈਨ ਨਵਦੀਪ ਗਰਗ, ਚਰਨਜੀਤ ਡੋਡ,ਸੰਨੀ ਚੋਪੜਾ,ਸੀਰ ਸੁਸਾਇਟੀ ਦੇ ਗੋਲਡੀ ਪੁਰਬਾ, ਅਰਵਿੰਦ ਛਾਬੜਾ,੍ਰਮਨਪ੍ਰਰੀਤ ਬਰਾੜ,ਪਵਨ ਵਰਨਾ,ਡਾਕਟਰ ਵਿਸ਼ਵਮੋਹਨ,ਅਰਮਨ ਪੂਰੀ,ਰਾਹੁਲ ਸ਼ਰਮਾਂ, ਨੇ ਉਚੇਚੇ ਤੌਰ 'ਤੇ ਸ਼ਾਮਲ ਹੋ ਕੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸੇਵ ਕਾਓ-ਸੇਵ ਫ਼ਰੀਦਕੋਟ ਮੁਹਿੰਮ ਦੇ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਲਈ ਸਮੁੱਚੇ ਜ਼ਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨਾਂ੍ਹ ਦੱਸਿਆ ਇਹ ਮੁਹਿੰਮ ਦੀ ਸ਼ੁਰੂਆਤ ਹਰ ਰੋਜ਼ ਸਵੇਰੇ 5:00 ਵਜੇ ਕੀਤੀ ਜਾਵੇਗੀ। ਇਸ ਮੁਹਿੰਮ 'ਚ ਯੋਗਦਾਨ ਪਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਕੋ-ਚੇਅਰਮੈਨ ਨਵਦੀਪ ਗਰਗ ਨੇ ਦੱਸਿਆ ਕਿ ਕੋਈ ਵੀ ਸ਼ਹਿਰ ਨਿਵਾਸੀ ਅਵਾਰਾ ਪਸ਼ੂਆਂ ਸਬੰਧੀ ਕਲੱਬ ਦੇ ਕਿਸੇ ਵੀ ਮੈਂਬਰ ਨੂੰ ਜਾਣਕਾਰੀ ਦੇ ਸਕਦਾ ਹੈ।