ਚਾਨਾ, ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਦੇ ਵਿਦਿਆਰਥੀਆਂ ਨੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਅਗਵਾਈ ਅਤੇ ਪਿੰ੍ਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ 'ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਸਤੰਬਰ ਨੂੰ ਕਰਵਾਈ ਮੈਰਥਾਨ ਵਿਚ ਹਿੱਸਾ ਲਿਆ। ਇਸ ਮੈਰਾਥਾਨ ਵਿਚ ਤਕਰੀਬਨ 1500 ਦੇ ਕਰੀਬ ਪ੍ਰਤੀਯੋਗੀ ਸਨ।

ਇਸ ਮੌਕੇ ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਦੇ ਵਿਦਿਆਰਥੀਆਂ ਨੇ ਵੀ ਇਸ ਮੈਰਾਥਾਨ ਵਿਚ ਹਿੱਸਾ ਲਿਆ, ਜਿਸ ਵਿਚ ਕੁਲਵਿੰਦਰ ਸਿੰਘ (ਬੀਏਐੱਲਐੱਲਬੀ ਭਾਗ-ਪੰਜਵਾਂ) ਦਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰੂਹੀ ਦੁੱਗ, ਐੱਸਡੀਐੱਮ ਬਲਜੀਤ ਕੌਰ, ਬੀਐੱਸਓ ਪਰਮਿੰਦਰ ਸਿੰਘ ਅਤੇ ਹਲਕਾ ਐੱਮਐੱਲਏ ਗੁਰਦਿੱਤ ਸਿੰਘ ਸੇਖੋਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਡਿਸਏਬਲ ਹੁੰਦੇ ਹੋਏ ਵੀ ਇਸ ਦੌੜ ਵਿਚ ਹਿੱਸਾ ਲਿਆ ਹੈ। ਵਿਦਿਆਰਥੀਆਂ ਦੇ ਕਾਲਜ ਵਿਖੇ ਪਹੁੰਚਣ 'ਤੇ ਪਿੰ੍ਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਵਰਗੀਆਂ ਮਹਾਨ ਸ਼ਖ਼ਸੀਅਤਾਂ ਕਰ ਕੇ ਹੀ ਅੱਜ ਅਸੀਂ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਸਾਰੇ ਹੀ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ।