ਪੱਤਰ ਪੇ੍ਰਰਕ, ਕੋਟਕਪੂਰਾ : ਪੁਲਿਸ ਪ੍ਰਸ਼ਾਸਨ ਦੇ ਚੋਰਾਂ ਅਤੇ ਲੁਟੇਰਿਆਂ ਖ਼ਿਲਾਫ਼ ਸਖ਼ਤੀ ਕਰਨ ਦੇ ਦਾਅਵਿਆਂ ਦੇ ਬਾਵਜੂਦ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਜਾਰੀ ਹੈ। ਸਥਾਨਕ ਅਨਮੋਲ ਧੀਂਗੜਾ ਪੁੱਤਰ ਸੇਵਾ ਸਿੰਘ ਵਾਸੀ ਗਲੀ ਨੰਬਰ 5 ਅਮਨ ਨਗਰ ਫਰੀਦਕੋਟ ਦੀ ਚੁੰਗੀ ਨੰਬਰ 7 ਓਲਡ ਕੈਂਟ ਰੋਡ ਫਰੀਦਕੋਟ ਵਿਖੇ ਸਥਿਤ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਕਾਫੀ ਸਾਮਾਨ ਚੋਰੀ ਕਰ ਲਿਆ। ਇੰਸਪੈਕਟਰ ਅੰਮਿ੍ਤਪਾਲ ਸਿੰਘ ਭਾਟੀ ਨੇ ਕਿਹਾ ਕਿ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।