- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੀ ਵਿਸ਼ੇਸ਼ ਤੌਰ ’ਤੇ ਹੌਂਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਨਵਾਂ ਰੋੜੀਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਨੂੰ ਸੌਪਿਆ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦੀ ਮੁੱਢਲੀ ਇਕਾਈ ਹਨ ਅਤੇ ਉਨ੍ਹਾਂ ਦੀ ਮਜ਼ਬੂਤੀ ਨਾਲ ਜਿੱਥੇ ਲੋਕਤੰਤਰ ਮਜ਼ਬੂਤ ਹੁੰਦਾ ਹੈ, ਉੱਥੇ ਹੇਠਲੀ ਪੱਧਰ ’ਤੇ ਵਿਕਾਸ ਕਾਰਜਾਂ ਵਿਚ ਆਮ ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਭਾਗੀਦਾਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਨਵਾਂ ਰੋੜੀਕਪੂਰਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਸਮੂਹ ਲੋਕ ਵਧਾਈ ਦੇ ਪਾਤਰ ਹਨ, ਜਿੰਨਾਂ ਨੇ ਪਿੰਡ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਸਰਬਸੰਮਤੀ ਕੀਤੀ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਇਨ੍ਹਾਂ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ ਸੀ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਨੂੰ ਦਿੱਤੇ ਗਏ ਫੰਡ ਦਾ ਉਹ ਪਿੰਡ ਵਿਚ ਜਿੱਥੇ ਵੀ ਜ਼ਰੂਰਤ ਹੈ ਇਸਤੇਮਾਲ ਕਰ ਸਕਦੀ ਹੈ। ਇਸ ਮੌਕੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਨੇ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਜਤਿੰਦਰ ਸਿੰਘ ਬਰਾੜ, ਜਸਕਰਨ ਸਿੰਘ ਬਰਾੜ ‘ਜੱਸਾ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪੰਚ ਬਲਦੇਵ ਸਿੰਘ ਜੰਵਦਾ, ਬਲਾਕ ਸੰਮਤੀ ਮੈਂਬਰ ਕਸ਼ਮੀਰ ਸਿੰਘ ਢਿੱਲੋਂ, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’, ਸਾਬਕਾ ਸਰਪੰਚ ਗਰਮੇਲ ਸਿੰਘ ਬਰਾੜ, ਪੰਚ ਡਾ. ਜਲੰਧਰ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਸੇਵਕ ਸਿੰਘ, ਪੰਚ ਵੀਰਪਾਲ ਕੌਰ, ਪੰਚ ਹਰਪਾਲ ਕੌਰ ਆਦਿ ਹਾਜ਼ਰ ਸਨ।