ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਵੇਗੀ : ਅਮੋਲਕ ਸਿੰਘ
ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਅਮੋਲਕ ਸਿੰਘ
Publish Date: Mon, 02 Mar 2026 04:15 PM (IST)
Updated Date: Tue, 03 Mar 2026 04:00 AM (IST)

ਬਸਤੀ ਸੰਤਾ ਸਿੰਘ ਮੱਲ ਵਾਲੀ ਦੀ ਪੰਚਾਇਤ ਨੂੰ ਸੌਂਪਿਆ ਚੈੱਕ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਅਧੀਨ ਪੈਂਦੀ ਬਸਤੀ ਸੰਤਾ ਸਿੰਘ ਮੱਲ ਵਾਲੀ (ਮੱਤਾ) ਨੂੰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਨਮਾਨ ਵਜੋਂ 5 ਲੱਖ ਰੁਪਏ ਦੀ ਵਿਕਾਸ ਰਾਸ਼ੀ ਦਾ ਚੈੱਕ ਪ੍ਰਦਾਨ ਕੀਤਾ ਗਿਆ। ਇਹ ਚੈੱਕ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਸਰਪੰਚ ਰਜਿੰਦਰ ਕੌਰ ਖਹਿਰਾ ਪਤਨੀ ਹਰਜਿੰਦਰ ਸਿੰਘ ਖਹਿਰਾ ਨੂੰ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ 5 ਲੱਖ ਰੁਪਏ ਦੀ ਰਕਮ ਉਨ੍ਹਾਂ ਪੰਚਾਇਤਾਂ ਨੂੰ ਦਿੱਤੀ ਜਾ ਰਹੀ ਹੈ ਜੋ ਹਾਲ ਹੀ ਦੀਆਂ ਗ੍ਰਾਮ ਪੰਚਾਇਤ ਚੋਣਾਂ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਐਲਾਨ ਅਨੁਸਾਰ ਵਿਸ਼ੇਸ਼ ਸਨਮਾਨ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਨਮਾਨ ਰਾਸ਼ੀ ਦੀ ਪਾਰਦਰਸ਼ੀ ਵਰਤੋਂ ਨਾਲ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋਵੇਗਾ। ਇਹ ਰਕਮ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸੁਵਿਧਾ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਹਿਤ ਕਾਰਜਾਂ ਲਈ ਵਰਤੀ ਜਾਵੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਇਨ੍ਹਾਂ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ ਸੀ ਉਹ ਕਰਕੇ ਦਿਖਾਇਆ ਹੈ। ਇਸ ਮੌਕੇ ਸਰਪੰਚ ਰਜਿੰਦਰ ਕੌਰ ਖਹਿਰਾ ਨੇ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਪੰਚ ਰਾਜਪਾਲ ਸਿੰਘ ਬਰਾੜ, ਪੰਚ ਅਮਰਜੀਤ ਸਿੰਘ ਖਹਿਰਾ, ਪੰਚ ਜਗਜੀਤ ਸਿੰਘ ਜੈਦ, ਪੰਚ ਬਲਵਿੰਦਰ ਕੌਰ ਜੈਦ, ਪੰਚ ਮਨਜੀਤ ਕੌਰ ਜੈਦ, ਪੀ.ਏ. ਮਨਪ੍ਰੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਖਹਿਰਾ, ਹਰਦੀਪ ਸਿੰਘ ਖਹਿਰਾ, ਚਮਕੌਰ ਸਿੰਘ ਖਹਿਰਾ, ਰਾਜਵਿੰਦਰ ਸਿੰਘ ਖਹਿਰਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।