
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ : ਬੀਬੀ ਗੁਰਪ੍ਰੀਤ ਕੌਰ ਸੰਧਵਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਦੀ ਮਿਹਨਤ ਸਦਕਾ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਦਰਜਨਾਂ ਦੇ ਕਰੀਬ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਬੀਬੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਇਨ੍ਹਾਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਬੀਬੀ ਸੰਧਵਾਂ ਨੇ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਵਿੱਚ ਸਹਿਯੋਗ ਮਿਲੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸ਼ਾਮਿਲ ਹੋਏ ਵਿਅਕਤੀਆਂ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਸਸੀਰ ਸਿੰਘ ਚਹਿਲ, ਸੁਖਵਿੰਦਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਪੰਮਾ, ਅੰਗਰੇਜ਼ ਸਿੰਘ, ਸੁਰਜੀਤ ਸਿੰਘ, ਆਦਿ ਹਾਜ਼ਰ ਸਨ।