ਫਰੀਦਕੋਟ 'ਚ ਭਿਆਨਕ ਹਾਦਸਾ: ਕਹਿਰ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਦੋ ਚਿਰਾਗ਼ ਬੁਝੇ; ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ
ਅੱਜ ਕੰਮ ਹੋਣ ਕਾਰਨ ਦੋਵੇਂ ਸਵੇਰੇ ਜਲਦੀ ਘਰੋਂ ਕੰਮ ਤੇ ਜਾਣ ਲਈ ਨਿਕਲੇ। ਹਾਲੇ ਪਿੰਡ ਦੀ ਮੇਨ ਸੜਕ ਤੇ ਪਹੁੰਚੇ ਹੀ ਸਨ ਕੇ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੋਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੀਂਦ 'ਚ ਸੀ ਜਿਸ ਕਾਰਨ ਉਸਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਕਾਰ ਚਾਲਕ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤੇ ਜੇਕਰ ਕਾਰਵਾਈ ਨਾ ਕੀਤੀ ਤਾਂ ਉਹ ਧਰਨਾ ਲਗਾਉਣਗੇ।
Publish Date: Wed, 27 May 2026 12:30 PM (IST)
Updated Date: Wed, 27 May 2026 01:20 PM (IST)
ਸ਼ਰਮਾ/ਗਰਗ, ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਇੱਕ ਦਰਦਨਾਕ ਹਾਦਸੇ ਦੇ ਦੌਰਾਨ ਦੋ ਨੌਜਵਾਨ ਬਾਈਕ ਸਵਾਰਾਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇੱਕ ਆਈ 20 ਕਾਰ ਵੱਲੋਂ ਇੱਕ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਉੱਤੇ ਦੋ ਨੌਜਵਾਨ ਸਵਾਰ ਸਨ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਦੋਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੋਹਾਂ ਨੌਜਵਾਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਤੇ ਜਸ਼ਨਪ੍ਰੀਤ ਸਿੰਘ ਜੋ ਕੇ ਮਹਿਜ਼ 19 ਸਾਲ ਦੀ ਉਮਰ ਦੇ ਸਨ। ਪਿੰਡ ਮਹਿਮੂਆਣਾ ਦੇ ਹੀ ਰਹਿਣ ਵਾਲੇ ਸਨ। ਦੋਵੇਂ ਨੌਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਜੋ ਸਵੇਰੇ ਆਪਣੇ ਕੰਮ ਲਈ ਫਰੀਦਕੋਟ ਆ ਰਹੇ ਸਨ ਤਾਂ ਸਾਹਮਣੇ ਆ ਰਹੀ ਇੱਕ ਆਈ 20 ਕਾਰ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਦੋਹਾਂ ਮ੍ਰਿਤਕਾ ਦੀਆਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਕਾਰ ਨੂੰ ਕਬਜ਼ੇ 'ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਮਿਆਨ ਕਾਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।
ਮ੍ਰਿਤਕਾਂ ਦੇ ਭਰਾ ਤੇ ਚਾਚੇ ਨੇ ਦੱਸਿਆ ਕਿ ਜਸ਼ਨਪ੍ਰੀਤ ਤੇ ਗੁਰਪ੍ਰੀਤ ਜੋ ਦੋਵੇਂ ਆਂਢ ਗੁਆਂਢ 'ਚ ਰਹਿੰਦੇ ਸਨ ਤੇ ਪੱਲੇਦਾਰੀ ਦਾ ਕੰਮ ਕਰਦੇ ਸਨ। ਅੱਜ ਕੰਮ ਹੋਣ ਕਾਰਨ ਦੋਵੇਂ ਸਵੇਰੇ ਜਲਦੀ ਘਰੋਂ ਕੰਮ ਤੇ ਜਾਣ ਲਈ ਨਿਕਲੇ। ਹਾਲੇ ਪਿੰਡ ਦੀ ਮੇਨ ਸੜਕ ਤੇ ਪਹੁੰਚੇ ਹੀ ਸਨ ਕੇ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੋਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੀਂਦ 'ਚ ਸੀ ਜਿਸ ਕਾਰਨ ਉਸਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਕਾਰ ਚਾਲਕ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤੇ ਜੇਕਰ ਕਾਰਵਾਈ ਨਾ ਕੀਤੀ ਤਾਂ ਉਹ ਧਰਨਾ ਲਗਾਉਣਗੇ।