- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਖੇਤੀ ਵਿਭਿੰਨਤਾ ਅਧੀਨ ਗੰਨੇ ਦੀ ਬਿਜਾਈ ਲਈ ਸਿਖਲਾਈ ਕੈਂਪ ਲਗਾਇਆ ਗਿਆ

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ, ਫ਼ਰੀਦਕੋਟ : ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਗੁਰਪ੍ਰੀਤ ਸਿੰਘ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫ਼ਰੀਦਕੋਟ ਡਾ. ਰਣਬੀਰ ਸਿੰਘ ਦੀ ਅਗਵਾਈ ਹੇਠ ਫ਼ਰੀਦਕੋਟ ਵਿਖੇ ਆਰ.ਕੇ.ਵਾਈ ਸਕੀਮ ਅਧੀਨ ਗੰਨੇ ਦੀ ਫਸਲ ਨੂੰ ਚੌੜੀ ਵਿਧੀ ਰਾਹੀਂ ਬਿਜਾਈ ਕਰਨ ਅਤੇ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਉੱਨਤ ਨਵੀਆਂ ਕਿਸਮਾਂ ਦੀ ਬਿਜਾਈ ਦੀ ਜਾਣਕਾਰੀ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਨਵਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ( ਗੰਨਾ ) ਵੱਲੋਂ ਮੌਜੂਦ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਵੱਧ ਤੋਂ ਵੱਧ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੰਨੇ ਦੀ ਫਸਲ ਵਿੱਚ ਅੰਤਰ ਫਸਲਾਂ ਬੀਜ ਕੇ ਗੰਨੇ ਦੀ ਫਸਲ ਤੋਂ ਵੱਧ ਝਾੜ ਅਤੇ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਗੰਨੇ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਤੋਂ ਸੰਭਾਲ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਡਾ.ਪ੍ਰਦੀਪ ਗੋਇਲ ਖੇਤਰੀ ਖੇਤੀ ਖੋਜ ਕੇਂਦਰ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਗੰਨੇ ਦੀਆਂ ਉਨਤ ਕਿਸਮਾਂ ਦੇ ਬੀਜ ਮੁਹੱਈਆ ਕਰਾਉਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਦੇ ਬੀਜ ਨੂੰ ਸੋਧ ਕੇ ਹੀ ਬੀਜਿਆ ਜਾਵੇ ਤਾਂ ਜੋ ਗੰਨੇ ਨੂੰ ਕੋਈ ਬਿਮਾਰੀ ਜਾਂ ਕੀੜਾ ਮਕੌੜਾ ਨਾ ਲੱਗੇ। ਉਨ੍ਹਾਂ ਦੱਸਿਆ ਕਿ ਗੰਨੇ ਨੂੰ ਸਹੀ ਸਮੇਂ ਤੇ ਸਤੰਬਰ-ਅਕਤੂਬਰ ਅਤੇ ਫਿਰ ਫਰਵਰੀ- ਮਾਰਚ ਦੌਰਾਨ ਹੀ ਬੀਜਿਆ ਜਾਵੇ ਤਾਂ ਹੀ ਇਸ ਤੋਂ ਵੱਧ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਕੈਂਪ ਦੌਰਾਨ ਲਗਭਗ 45 ਕਿਸਾਨਾਂ ਨੇ ਭਾਗ ਲਿਆ ਅਤੇ ਕੈਂਪ ਤੋਂ ਬਾਅਦ ਕਿਸਾਨਾਂ ਨੂੰ ਫੀਲਡ ਵਿੱਚ ਵਿਜਿਟ ਕਰਾ ਕੇ ਗੰਨੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ।