ਫਰੀਦਕੋਟ ਰੇਂਜ ਦੇ 46 ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਤਿੰਨ ਜ਼ਿਲ੍ਹਿਆਂ ਵਿਚਾਲੇ ਹੋਈ ਅਦਲਾ-ਬਦਲੀ; IG ਨੇ ਜਾਰੀ ਕੀਤੇ ਹੁਕਮ ਫਰੀਦਕੋਟ ਰੇਂਜ ਦੀ ਆਈਜੀ ਨਿਲਾਂਬਰੀ ਜਗਦਲੇ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲਿਆਂ ਦੀ ਸੂਚੀ ਵਿੱਚ ਇੰਸਪੈਕਟਰ ਅਤੇ ਸਬ-ਇੰਸਪੈਕਟਰ ਪੱਧਰ ਦੇ ਕੁੱਲ 46 ਅਧਿਕਾਰੀ ਸ਼ਾਮਲ ਹਨ।
Publish Date: Sun, 22 Nov 2026 03:50 PM (IST)
Updated Date: Sun, 22 Nov 2026 03:57 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ,ਫਰੀਦਕੋਟ। ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਫਰੀਦਕੋਟ ਰੇਂਜ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਰੇਂਜ ਅਧੀਨ ਆਉਂਦੇ ਤਿੰਨ ਜ਼ਿਲ੍ਹਿਆਂ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ 46 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਫਰੀਦਕੋਟ ਰੇਂਜ ਦੀ ਆਈਜੀ ਨਿਲਾਂਬਰੀ ਜਗਦਲੇ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲਿਆਂ ਦੀ ਸੂਚੀ ਵਿੱਚ ਇੰਸਪੈਕਟਰ ਅਤੇ ਸਬ-ਇੰਸਪੈਕਟਰ ਪੱਧਰ ਦੇ ਕੁੱਲ 46 ਅਧਿਕਾਰੀ ਸ਼ਾਮਲ ਹਨ।
ਤਿੰਨ ਜ਼ਿਲ੍ਹਿਆਂ ਵਿਚਾਲੇ ਕੀਤੀ ਅਦਲਾ-ਬਦਲੀ ਹੁਕਮਾਂ ਅਨੁਸਾਰ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚਾਲੇ ਆਪਸੀ ਅਦਲਾ-ਬਦਲੀ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਪ੍ਰਸ਼ਾਸਨਿਕ ਫੇਰਬਦਲ ਦਾ ਮੁੱਖ ਮਕਸਦ ਆਗਾਮੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਹੈ।
ਤੁਰੰਤ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਡਿਊਟੀ ਸੰਭਾਲਣ ਦੇ ਨਿਰਦੇਸ਼ ਆਈਜੀ ਵੱਲੋਂ ਤਿੰਨਾਂ ਜ਼ਿਲ੍ਹਿਆਂ ਦੇ ਸਬੰਧਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਤਬਾਦਲੇ ਕੀਤੇ ਗਏ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਰਿਲੀਵ ਕੀਤਾ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਡਿਊਟੀ ਸੰਭਾਲ ਸਕਣ। ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਅਹਿਮ ਮੰਨਿਆ ਜਾ ਰਿਹਾ ਹੈ।