ਸਰਕਾਰੀ ਕਾਲਜ ’ਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
Publish Date: Wed, 18 Feb 2026 04:01 PM (IST)
Updated Date: Thu, 19 Feb 2026 04:01 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਵਿੱਚ ਸਿਹਤ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਜਾਗਰੂਕਤਾ, “ਨਸ਼ਿਆਂ ਨੂੰ ਨਾ ਕਹੋ”, ਸੁਰੱਖਿਅਤ ਜੀਵਨ ਸ਼ੈਲੀ ਅਤੇ ਸਮਾਜਿਕ ਸਿਹਤ ਸੰਬੰਧੀ ਮਹੱਤਵਪੂਰਨ ਸੁਨੇਹੇ ਬਹੁਤ ਹੀ ਰਚਨਾਤਮਕ ਢੰਗ ਨਾਲ ਪੇਸ਼ ਕੀਤੇ। ਉਨ੍ਹਾਂ ਦੀ ਕਲਾਤਮਕ ਪ੍ਰਤਿਭਾ ਅਤੇ ਸਮਾਜਿਕ ਚੇਤਨਾ ਦਾ ਪ੍ਰਦਰਸ਼ਨ ਕਾਬਿਲ-ਏ-ਤਾਰੀਫ਼ ਸੀ। ਕਾਲਜ ਦੇ ਪ੍ਰਿੰਸੀਪਲ1 ਪੂਜਾ ਭੱਲਾ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਰੈੱਡ ਰਿਬਨ ਕਲੱਬ ਦੀ ਇਸ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਕਾਰਜਕ੍ਰਮ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੁਕਾਬਲੇ ਦੇ ਅੰਤ ਵਿੱਚ ਜੱਜਾਂ ਵੱਲੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ ਦਿਖਾਉਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ।