ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ
ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਸੱਚ ਦੀ ਹੋਈ ਜਿੱਤ : ‘ਆਪ’ ਆਗੂ
Publish Date: Mon, 02 Mar 2026 03:18 PM (IST)
Updated Date: Tue, 03 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਪ੍ਰਦੇਸ਼ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬਰੀ ਹੋ ਗਏ ਹਨ। ਰਾਉਜ ਐਵਿਨਿਊ ਅਦਾਲਤ ਦੇ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆ ਦਿੱਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਨਸਾਫ਼ ’ਚ ਦੇਰੀ ਹੋ ਸਕਦੀ ਹੈ ਪਰ ਇਨਸਾਫ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਸਾਰੇ ਲੋਕਾਂ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਅਦਾਲਤ ਵੱਲੋਂ ਝੂਠੇ ਅਤੇ ਮਨਘੜਤ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਬਦਨਾਮ ਕਰਨ ਅਤੇ ਨੁਕਸਾਨ ਪਹੁੰਚਾਉਣ ਲਈ ਇਹ ਸਭ ਕੀਤਾ ਸੀ।