ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਦਸਤਾਰ ਸਿਖਲਾਈ ਕੈਂਪ ਲਾਇਆ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਾਇਆ ਗਿਆ ਦਸਤਾਰ ਕੈਂਪ
Publish Date: Fri, 09 Jan 2026 04:52 PM (IST)
Updated Date: Sat, 10 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜੈਤੋ ਵੱਲੋਂ ਪਿੰਡ ਕਰੀਰਵਾਲੀ ਵਿਖੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਦਸਤਾਰ ਕੈਂਪ ਲਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਵਿਖੇ ਲਾਏ ਗਏ ਇਸ ਕੈਂਪ ਵਿੱਚ ਰੋਜ਼ਾਨਾ 40 ਦੇ ਕਰੀਬ ਬੱਚੇ ਸ਼ਮੂਲੀਅਤ ਕਰਦੇ ਸਨ। ਦਸਤਾਰ ਕੋਚ ਰਵਿੰਦਰ ਸਿੰਘ ਅਤੇ ਹਰਦੀਪ ਸਿੰਘ ਨੇ ਬੱਚਿਆਂ ਨੂੰ ਸੋਹਣੀਆਂ ਦਸਤਾਰਾਂ ਸਜਾਉਣ ਦੇ ਗੁਣ ਦੱਸੇ। ਇਸ ਮੌਕੇ ਸਟੱਡੀ ਸਰਕਲ ਦੇ ਸੇਵਾਦਾਰਾਂ ਵੱਲੋਂ ਬੱਚਿਆਂ ਨੂੰ ਦਸਤਾਰ ਦੇ ਨਾਲ-ਨਾਲ ਉੱਚਾ ਕਿਰਦਾਰ ਰੱਖਣ ਲਈ ਸਿੱਖ ਇਤਿਹਾਸ ਵਿੱਚੋਂ ਸਾਖੀਆਂ ਸੁਣਾ ਕੇ ਪ੍ਰੇਰਨਾ ਵੀ ਦਿੱਤੀ ਗਈ। ਕੈਂਪ ਦੀ ਸਮਾਪਤੀ ਤੇ ਬੱਚਿਆਂ ਵੱਲੋਂ ਸੋਹਣੀਆਂ ਦਸਤਾਰਾਂ ਸਜਾ ਕੇ ਸਾਰੇ ਪਿੰਡ ਵਿੱਚ ਪੈਦਲ ਮਾਰਚ ਕੀਤਾ ਗਿਆ ਅਤੇ ਸਟੱਡੀ ਸਰਕਲ ਦੇ ਸੇਵਾਦਾਰਾਂ ਵੱਲੋਂ ਜਗ੍ਹਾ-ਜਗ੍ਹਾ ਰੁਕ ਕੇ ਸਹਿਬਜ਼ਾਦਿਆਂ ਦੀ ਸ਼ਹੀਦੀ ਦਾ ਇਤਿਹਾਸ ਵੀ ਨਗਰ ਨਿਵਾਸੀਆਂ ਨੂੰ ਸੁਣਾਇਆ ਗਿਆ। ਇਸ ਮੌਕੇ ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕੇਸ ਪਿਆਰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਕੈਂਪ ਲਈ ਪਿੰਡ ਕਰੀਰਵਾਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰੰਥੀ ਸਾਹਿਬਾਨ ਤੋਂ ਇਲਾਵਾ ਸਤਨਾਮ ਸਿੰਘ, ਨਿਰਮਲ ਸਿੰਘ, ਜਗਮੰਦਰ ਸਿੰਘ, ਅਵੀਜੋਤ ਸਿੰਘ, ਏਕਮਜੋਤ ਸਿੰਘ, ਦਲਜੀਤ ਸਿੰਘ, ਅਬਨੂਰ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਗੁਰਚਰਨ ਸਿੰਘ, ਖ਼ੇਤਰ ਪ੍ਰਧਾਨ ਤੇਜ ਸਿੰਘ, ਖ਼ੇਤਰ ਸਕੱਤਰ ਕੁਲਵਿੰਦਰ ਸਿੰਘ, ਖ਼ੇਤਰ ਸਰਪ੍ਰਸਤ ਪ੍ਰਕਾਸ਼ ਸਿੰਘ, ਕਰਮਜੀਤ ਸਿੰਘ ਆਦਿ ਸੇਵਾਦਾਰ ਵੀ ਹਾਜ਼ਰ ਸਨ।