ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਦਸਤਾਰ/ਦੁਮਾਲਾ ਸਜਾਉਣ ਮੁਕਾਬਲੇ
Publish Date: Mon, 13 Apr 2026 04:47 PM (IST)
Updated Date: Tue, 14 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਥਾ ਕੀਰਤਨ ਅਤੇ ਗੁਰਮਤਿ ਸਮਾਗਮ ਤੋਂ ਪਹਿਲਾਂ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਵਾਹਿਗੁਰੂ ਸਿਮਰਨ ਕੇਂਦਰ ਅਤੇ ਵਿਗਾਸ ਫਾਊਂਡੇਸ਼ਨ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਦਸਤਾਰ/ਦੁਮਾਲੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਤਿੰਦਰ ਪਾਲ ਸਿੰਘ ਰਾਜਾ, ਵਰਿੰਦਰਪਾਲ ਸਿੰਘ ਅਰਨੇਜਾ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਪਹਿਲੇ ਗਰੁੱਪ ਵਿੱਚੋਂ ਪਹਿਲਾ ਸਥਾਨ ਬਵਨੀਤ ਸਿੰਘ, ਦੂਜਾ ਹੁਸਨਪ੍ਰੀਤ ਸਿੰਘ, ਜਦਕਿ ਦੂਜੇ ਗਰੁੱਪ ਵਿੱਚੋਂ ਪਹਿਲੇ ਸਥਾਨ ’ਤੇ ਮਨਿੰਦਰ ਸਿੰਘ, ਦੂਜੇ ਸਥਾਨ ’ਤੇ ਅਨਮੋਲਪ੍ਰੀਤ ਸਿੰਘ ਅਤੇ ਤੀਜੇ ਗਰੁੱਪ ਵਿੱਚੋਂ ਪਵਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚੋਂ ਜਸ਼ਨਪ੍ਰੀਤ ਕੌਰ ਨੇ ਪਹਿਲਾ ਅਤੇ ਅਰਪਪ੍ਰੀਤ ਕੌਰ ਨੇ ਦੂਜਾ ਸਥਾਨ ਲਿਆ। ਜੈਮਲ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਅਤੇ ਗੁਰਮੇਲ ਸਿੰਘ ਕਲਸੀ ਨੇ ਦੱਸਿਆ ਕਿ ਜੱਜਮੈਂਟ ਦੀ ਸੇਵਾ ਕਸ਼ਮੀਰ ਸਿੰਘ ਅਤੇ ਹਰਪ੍ਰੀਤ ਸਿੰਘ ਹਨੀ ਨੇ ਨਿਭਾਈ। ਦਸਤਾਰ ਦੀ ਮਹੱਤਤਾ, ਸਤਿਕਾਰ ਅਤੇ ਕਿਰਦਾਰ ਬਾਰੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਹਰਪ੍ਰੀਤ ਸ਼ਹਿਬਾਜ ਸਿੰਘ, ਜਤਿੰਦਰਪਾਲ ਸਿੰਘ ਰਾਜਾ, ਗੁਰਿੰਦਰ ਸਿੰਘ ਕੋਟਕਪੂਰਾ ਅਤੇ ਹਰਪ੍ਰੀਤ ਸਿੰਘ ਹਨੀ ਨੇ ਦੱਸਿਆ ਕਿ ਬਹੁਤ ਸਾਰੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਤੋਂ ਬਾਅਦ ਦਸਤਾਰ ਦੀ ਬਖਸ਼ਿਸ਼ ਹੋਈ ਹੈ ਪਰ ਇਸ ਦੇ ਸਤਿਕਾਰ ਲਈ ਸਾਡੇ ਵੱਡੇ-ਵਡੇਰਿਆਂ ਅਰਥਾਤ ਪੁਰਖਿਆਂ ਨੇ ਬਹੁਤ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਚੁਣੋਤੀਆਂ ਦਾ ਸਾਹਮਣਾ ਕੀਤਾ। ਉਹਨਾ ਦੱਸਿਆ ਕਿ ਅੰਤ ਵਿੱਚ ਜੇਤੂਆਂ ਸਮੇਤ ਜੱਜਮੈਂਟ ਦੀ ਸੇਵਾ ਨਿਭਾਉਣ ਵਾਲੇ ਨੋਜਵਾਨਾ ਅਤੇ ਸਹਿਯੋਗੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।