ਭਿੰਡੀ ਸੈਦਾ ਥਾਣੇ 'ਚ ਹੋਏ ਗ੍ਰਨੇਡ ਹਮਲੇ 'ਚ ਫਰੀਦਕੋਟ ਤੋਂ ਦੋ ਗ੍ਰਿਫ਼ਤਾਰ
ਇਸ ਦੇ ਨਾਲ ਹੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਦੀ ਆਈ.ਐਸ.ਆਈ. ਦੇ ਸਮਰਥਨ ਨਾਲ ਚੱਲ ਰਿਹਾ ਸੀ। ਮੁਲਜ਼ਮ ਵਿਦੇਸ਼ ਵਿੱਚ ਬੈਠੇ ਪਾਕਿਸਤਾਨ ਆਧਾਰਿਤ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਆਤੰਕੀ ਗਤੀਵਿਧੀਆਂ ਨੂੰ ਦਿਸ਼ਾ ਦੇ ਰਿਹਾ ਸੀ।
Publish Date: Mon, 13 Apr 2026 11:50 AM (IST)
Updated Date: Mon, 13 Apr 2026 11:54 AM (IST)
ਸ਼ਿਵ ਸ਼ਰਮਾ ਪੰਜਾਬੀ ਜਾਗਰਣ , ਫਰੀਦਕੋਟ : ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਫਰੀਦਕੋਟ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ ਇੱਕ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਪੀ.ਐਸ. ਭਿੰਡੀ ਸੈਦਾ ਵਿੱਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਕਾਰਵਾਈ ਦੌਰਾਨ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਿਆ ਕਿ ਫਰੀਦਕੋਟ ਤੋਂ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਦੀ ਆਈ.ਐਸ.ਆਈ. ਦੇ ਸਮਰਥਨ ਨਾਲ ਚੱਲ ਰਿਹਾ ਸੀ। ਮੁਲਜ਼ਮ ਵਿਦੇਸ਼ ਵਿੱਚ ਬੈਠੇ ਪਾਕਿਸਤਾਨ ਆਧਾਰਿਤ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਆਤੰਕੀ ਗਤੀਵਿਧੀਆਂ ਨੂੰ ਦਿਸ਼ਾ ਦੇ ਰਿਹਾ ਸੀ।
29–30 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਮੁਲਜ਼ਮਾਂ ਨੇ ਹੱਥ ਗ੍ਰਨੇਡ ਹਾਸਲ ਕੀਤੇ, ਰੇਕੀ ਕੀਤੀ ਅਤੇ ਹਮਲੇ ਨੂੰ ਅੰਜਾਮ ਦਿੱਤਾ। ਇਹ ਮਾਡਿਊਲ ਰੈਡੀਕਲ ਹੋ ਚੁੱਕਾ ਸੀ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ ਸੀ, ਜਿਸ ਲਈ ਉਨ੍ਹਾਂ ਨੂੰ ਵੱਡੇ ਆਰਥਿਕ ਲਾਭ ਦੇ ਵਾਅਦੇ ਵੀ ਕੀਤੇ ਗਏ ਸਨ।
ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ, ਯੂ.ਏ.ਪੀ.ਏ., ਬੀ.ਐਨ.ਐਸ. ਅਤੇ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਦੀ ਜਾਂਚ ਜਾਰੀ ਹੈ ਤਾਂ ਜੋ ਅੱਗੇ-ਪਿੱਛੇ ਦੇ ਸਾਰੇ ਲਿੰਕਾਂ ਨੂੰ ਖੰਗਾਲ ਕੇ ਪੂਰੇ ਜਾਲ ਨੂੰ ਤੋੜਿਆ ਜਾ ਸਕੇ।
ਸੂਤਰਾਂ ਤੋਂ ਹਵਾਲੇ ਤੋਂ ਖਬਰ ਮਿਲੀ ਹੈ ਕਿ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੂੰ ਫਰੀਦਕੋਟ ਅਤੇ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਗਿਆ ਹੈ ਇੱਥੇ ਇਹ ਵੀ ਦੱਸਣ ਯੋਗ ਹੈ ਕਿ ਬਲਜੀਤ ਸਿੰਘ ਤੇ ਪਹਿਲਾਂ ਵੀ ਦੋ ਪਰਚੇ ਹਨ