ਭੋਲਾ ਸ਼ਰਮਾ, ਜੈਤੋ : ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਏਐੱਸਆਈ ਜਸਵੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਖਾਸ ਮੁਖਬਰ ਦੀ ਸੂਚਨਾ 'ਤੇ ਮੋਟਰਸਾਈਕਲ ਸਮੇਤ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਕਰਨਵੀਰ ਸਿੰਘ ਸਿੰਘ ਵਾਸੀ ਕੋਟਕਪੂਰਾ ਅਤੇ ਸੋਨੂੰ ਵਾਸੀ ਜੈਤੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।