ਫ਼ਰੀਦਕੋਟ ਜੇਲ੍ਹ 'ਚ ਬੰਦ ਹਵਾਲਾਤੀ ਦੀ ਹਸਪਤਾਲ 'ਚ ਮੌਤ, ਨਸ਼ਾ ਤਸਕਰੀ ਦੇ ਕੇਸ 'ਚ ਸੀ ਬੰਦ
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਇਲਾਜ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਨਗਰ, ਕੋਟਕਪੂਰਾ ਵਾਸੀ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਭੁਪਿੰਦਰ ਸਿੰਘ ਨੂੰ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 14 ਮਈ 2026 ਨੂੰ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ 15 ਮਈ ਤੋਂ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਬੰਦ ਸੀ।
Publish Date: Wed, 12 Aug 2026 12:37 PM (IST)
Updated Date: Wed, 12 Aug 2026 01:34 PM (IST)
ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਇਲਾਜ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਨਗਰ, ਕੋਟਕਪੂਰਾ ਵਾਸੀ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਭੁਪਿੰਦਰ ਸਿੰਘ ਨੂੰ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 14 ਮਈ 2026 ਨੂੰ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ 15 ਮਈ ਤੋਂ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਬੰਦ ਸੀ।
ਜੇਲ੍ਹ ਪ੍ਰਸ਼ਾਸਨ ਅਨੁਸਾਰ 11 ਅਗਸਤ ਨੂੰ ਭੁਪਿੰਦਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ। ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਇਲਾਜ ਦੌਰਾਨ ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ। ਮਾਮਲੇ ਵਿੱਚ ਨਿਰਧਾਰਤ ਪ੍ਰਕਿਰਿਆ ਤਹਿਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।