ਹਰਪ੍ਰਰੀਤ ਸਿੰਘ ਚਾਨਾ, ਕੋਟਕਪੂਰਾ

ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿੱਤ ਮੰਤਰੀ ਪੰਜਾਬ ਮਨਪ੍ਰਰੀਤ ਸਿੰਘ ਬਾਦਲ ਤੇ ਵਿੱਤ ਤੇ ਪ੍ਰਸੋਨਲ ਵਿਭਾਗ ਦੀ ਅਫ਼ਸਰਸ਼ਾਹੀ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਲਗਾਤਾਰ ਕੱੱਚੇ ਮੁਲਾਜ਼ਮਾਂ, ਆਊਟਸੋਰਸਿੰਗ ਮੁਲਾਜ਼ਮਾਂ, ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਵਰਕਰਾਂ, ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਧਾਰਨ ਕੀਤਾ ਹੋਇਆ ਹੈ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਜੋ ਲਗਾਤਾਰ ਪਿੰ੍ਟ ਅਤੇ ਇਲੈਕਟ੍ਰੋਨਿਕ ਮੀਡੀਏ ਵਿੱਚ ਰਾਤ ਦੇ 12 ਵਜੇ ਤਕ ਆਪਣਾ ਕੰਮ ਕਰਨ ਦਾ ਦਾਅਵਾ ਕਰਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਲਗਭਗ 2 ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਬੰਧਤ ਕਿਸੇ ਵੀ ਜਥੇਬੰਦੀ ਨਾਲ ਅਜੇ ਤਕ ਇਕ ਵੀ ਮੀਟਿੰਗ ਨਹੀਂ ਕੀਤੀ ਗਈ ਤੇ ਮੰਗਾਂ ਦਾ ਨਿਪਟਾਰਾ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ। ਇਸ ਦੇ ਰੋਸ ਵਜੋਂ ਅੱਜ ਬੇਰੁਜ਼ਗਾਰ ਈਟੀਟੀ ਅਧਿਆਪਕਾਂ, ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਅੱਜ ਗੁਰੂਹਰਸਹਾਏ ਅਤੇ ਮੋਗਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਇਸ ਤਿੱਖੇ ਵਿਰੋਧ ਨੂੰ ਦੇਖਦੇ ਹੋਏ ਮੌਕੇ 'ਤੇ ਖੜ੍ਹੀ ਪੁਲਸ ਨੇ ਬੇਰੁਜ਼ਗਾਰ ਅਧਿਆਪਕਾਂ, ਆਸ਼ਾ ਵਰਕਰਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ 'ਤੇ ਡੰਡੇ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਅਤੇ ਬੇਰੁਜ਼ਗਾਰਾਂ ਨੂੰ ਚੰਨੀ ਦੇ ਕੋਲ ਜਾਣ ਤੋਂ ਰੋਕਿਆ। ਦੱਸਿਆ ਜਾ ਰਿਹਾ ਹੈ ਕਿ ਬੇਰੁਜ਼ਗਾਰਾਂ ਦੇ ਇਸ ਪ੍ਰਦਰਸ਼ਨ ਤੋਂ ਬਾਅਦ ਚੰਨੀ ਦੇ ਵੱਲੋਂ ਭਾਸ਼ਣ ਰੋਕ ਦਿੱਤਾ ਗਿਆ।

ਬੇਰੁਜ਼ਗਾਰਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਜਿੱਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਸਰਕਾਰ 'ਤੇ ਵੀ ਸਵਾਲ ਚੁੱਕੇ ਕਿ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇ ਰਹੀ ਹੈ, ਪਰ ਉਨ੍ਹਾਂ ਨੂੰ ਨੌਕਰੀਆਂ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ 'ਚ ਭਾਰੀ ਰੋਸ ਹੈ।

ਵੀਰਵਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅਚਾਨਕ ਪੁਲਿਸ ਦੀਆਂ ਅੱਖਾਂ 'ਚ ਘੱਟਾ ਪਾ ਕੇ ਚੰਨੀ ਦਾ ਿਘਰਾਓ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਪ੍ਰਰਾਪਤ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ।

ਪਰ ਸਰਕਾਰ ਦੇ ਵੱਲੋਂ ਉਨਾਂ੍ਹ ਦੀ ਮੰਗ ਨਹੀਂ ਮੰਨੀ ਜਾ ਰਹੀ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨੌਕਰੀਆਂ ਪ੍ਰਰਾਪਤ ਕਰਨ ਲਈ ਨਹਿਰਾਂ ਵਿੱਚ ਛਾਲਾਂ ਵੀ ਮਾਰੀਆਂ ਗਈਆਂ ਅਤੇ ਟਾਵਰ ਤੋਂ ਇਲਾਵਾ ਟੈਂਕੀ 'ਤੇ ਵੀ ਬੇਰੁਜ਼ਗਾਰ ਸੰਘਰਸ਼ ਕਰਦੇ ਰਹੇ ਹਨ, ਪਰ ਸਰਕਾਰ ਦੇ ਵੱਲੋਂ ਉਨਾਂ੍ਹ ਦੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ।

ਇਸ ਮਾਮਲੇ ਤੇ ਟਿੱਪਣੀ ਕਰਦਿਆਂ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਤੇ ਅਵਤਾਰ ਸਿੰਘ ਗਗੜਾ', ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ ਅਤੇ ਸੀਨੀਅਰ ਮੀਤ ਪ੍ਰਧਾਨ ਪੇ੍ਮ ਚਾਵਲਾ ਨੇ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਵਿੱਚ ਸੁਧਾਰ ਨਾ ਲਿਆਂਦਾ ਤੇ ਤੁਰੰਤ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰ ਕੇ ਸਮੂਹ ਕੱਚੇ ਤੇ ਰੈਗੂਲਰ ਮੁਲਾਜ਼ਮਾਂ, ਆਊਟਸੋਰਸਿੰਗ ਮੁਲਾਜ਼ਮਾਂ,ਸਮੂਹ ਸਕੀਮ ਵਰਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਪੰਜਾਬ ਦੀ ਹੁਕਮਰਾਨ ਕਾਂਗਰਸ ਪਾਰਟੀ ਨੂੰ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਤੇ ਭਵਿੱਖ 'ਚ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।