- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਵਿਅਕਤੀ ਦੇ ਸਿਰ 'ਤੇ ਕਿਸੇ ਚੀਜ਼ ਨਾਲ ਜ਼ੋਰਦਾਰ ਵਾਰ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ।

ਸ਼ਿਵ ਕੁਮਾਰ ਸ਼ਰਮਾ ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਸ਼ਨੀਵਾਰ ਤੜਕਸਾਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਲੋਕਾਂ ਨੇ ਇੱਕ ਵਿਅਕਤੀ ਦੀ ਖ਼ੂਨ ਨਾਲ ਲਥਪੱਥ ਲਾਸ਼ ਪਈ ਦੇਖੀ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਵਿਅਕਤੀ ਦੇ ਸਿਰ 'ਤੇ ਕਿਸੇ ਚੀਜ਼ ਨਾਲ ਜ਼ੋਰਦਾਰ ਵਾਰ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਸ-ਪਾਸ ਦੇ ਇਲਾਕੇ ਵਿੱਚ ਹੀ ਰਹਿੰਦਾ ਸੀ, ਪਰ ਅਜੇ ਤੱਕ ਉਸ ਦੀ ਪਛਾਣ ਅਤੇ ਪਰਿਵਾਰ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਮੁਲਜ਼ਮ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ।