ਵੱਖ-ਵੱਖ ਥਾਵਾਂ ਤੋਂ ਚਾਰ ਮੁਲਜ਼ਮ ਹੈਰੋਇਨ ਸਮੇਤ ਕਾਬੂ
ਨਸ਼ੀਲੇ ਪਦਾਰਥਾਂ ਦੇ ਵੱਖ ਵੱਖ ਮਾਮਲੇ ਦਰਜ
Publish Date: Tue, 24 Feb 2026 03:50 PM (IST)
Updated Date: Wed, 25 Feb 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਚਾਰ ਲੜਕਿਆਂ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਜਸਵੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਸਥਿੱਤ ਪਿੰਡ ਬਹਿਬਲ ਕਲਾਂ ਨੇੜੇ ਅਨਸਦੀਪ ਸਿੰਘ ਵਾਸੀ ਰੁਲੀਆ ਨਗਰ ਬਰਗਾੜੀ ਦੀ ਸ਼ੱਕ ਦੀ ਬਿਨਾਅ ’ਤੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 7 ਗ੍ਰਾਮ 30 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰਾਂ ਏਐੱਸਆਈ ਸੁਖਵਿੰਦਰ ਸਿੰਘ ਨੇ ਜਗਮਨਦੀਪ ਸਿੰਘ ਵਾਸੀ ਪਿੰਡ ਸੰਧਵਾਂ ਨੂੰ 5.38 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਜਦਕਿ ਏਐਸਆਈ ਸੁਸ਼ੀਲ ਕੁਮਾਰ ਨੇ ਦੋ ਮੋਨੇ ਨੌਜਵਾਨਾ ਅਸ਼ਵਨੀ ਉਰਫ ਅੱਛੀ ਅਤੇ ਗੁਰਜਿੰਦਰ ਉਰਫ ਜੀਵਨ ਦੀ ਸ਼ੱਕ ਦੀ ਬਿਨਾਅ ’ਤੇ ਤਲਾਸ਼ੀ ਕੀਤੀ ਤਾਂ ਉਕਤਾਨ ਕੋਲੋਂ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ।