
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਰਲੀਨ ਕੌਰ ਨੇ ਭਾਸ਼ਣ ਪ੍ਰਤੀਯੋਗਤਾ ’ਚ ਹਾਸਲ ਕੀਤਾ ਦੂਜਾ ਸਥਾਨ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਕੋਟਕਪੂਰਾ : ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ 80ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਦਿਆਂ ‘ਮਾਈ ਵੀਜ਼ਾ ਗਾਈਡ’ ਦੇ ਮੈਨੇਜਿੰਗ ਡਾਇਰੈਕਟਰ ਸੋਮਨਾਥ ਕੌੜਾ ਅਤੇ ਸਮੁੱਚੀ ਟੀਮ ਵੱਲੋਂ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਮੇਰਾ ਭਾਰਤ, ਮੇਰਾ ਗੌਰਵ’ ਵਿਸ਼ੇ ’ਤੇ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ।ਇਸ ਪ੍ਰਤੀਯੋਗਤਾ ਵਿੱਚ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ 2,100 ਰੁਪਏ ਨਕਦ ਇਨਾਮ, ਟਰਾਫ਼ੀ, ਮੈਡਲ ਅਤੇ ਸਰਟੀਫ਼ਿਕੇਟ ਹਾਸਲ ਕੀਤਾ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਸਪੁੱਤਰੀ ਸੁਖਦਰਸ਼ਨ ਸਿੰਘ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਸਪੁੱਤਰੀ ਅੰਗਰੇਜ਼ ਸਿੰਘ ਨੇ ਬਿਹਤਰੀਨ ਕਾਰਗੁਜ਼ਾਰੀ ਬਦਲੇ ਉਤਸ਼ਾਹ ਪੁਰਸਕਾਰ (ਟਰਾਫ਼ੀ, ਮੈਡਲ ਤੇ ਸਰਟੀਫ਼ਿਕੇਟ) ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਵੱਲੋਂ ਮੁੱਖ ਮਹਿਮਾਨ ਅੰਜਨਾ ਕੌਸ਼ਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ ) ਫਰੀਦਕੋਟ ਅਤੇ ਮੈਨੇਜਿੰਗ ਡਾਇਰੈਕਟਰ ਸੋਮਨਾਥ ਕੌੜਾ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਦੀ ਹੌਸਲਾੑ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ‘ਮਾਈ ਵੀਜ਼ਾ ਗਾਈਡ’ ਵੱਲੋਂ ਕਰਵਾਏ ਜਾ ਰਹੇ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦੇ ਹਨ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਪ੍ਰਭਜੋਤ ਸਿੰਘ (ਡਾ: ਚੰਦਾ ਸਿੰਘ ਮਰਵਾਹ ਕੰਨਿਆ ਸੀਨੀਅਰ ਸੈਕੰਡਰੀ ਸਕੂਲ) ਕੋਟਕਪੂਰਾ, ਪ੍ਰਿੰਸੀਪਲ ਪੰਨਾ ਲਾਲ (ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ) ਕੋਟਕਪੂਰਾ, ਲੈਕਚਰਾਰ ਸੁਧੀਰ ਸੋਹੀ ਅਤੇ ਮੈਡਮ ਰਾਜਵਿੰਦਰ ਕੌਰ ਹਾਜ਼ਰ ਸਨ।