ਵੀਰਪਾਲ ਕੌਰ ਰਾਮੇਆਣਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ : ‘ਆਪ’ ਆਗੂ
ਵੀਰਪਾਲ ਕੌਰ ਰਾਮੇਆਣਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ : ‘ਆਪ’ ਆਗੂ
Publish Date: Tue, 09 Dec 2025 04:03 PM (IST)
Updated Date: Tue, 09 Dec 2025 04:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜ਼ੋਨ ਰੋੜੀਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਬੀਬੀ ਵੀਰਪਾਲ ਕੌਰ ਧਰਮਪਤਨੀ ਧਰਮਜੀਤ ਸਿੰਘ ਰਾਮੇਆਣਾ (ਸੀਨੀਅਰ ਵਾਈਸ ਚੇਅਰਮੈਨ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਅਤੇ ਇੰਚਾਰਜ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ) ਨੂੰ ਜੈਤੋ ਹਲਕੇ ਦੇ ਪਿੰਡਾਂ ਵਿੱਚੋਂ ਰਿਕਾਰਡ ਤੋੜ ਫ਼ਰਕ ਨਾਲ ਜੇਤੂ ਬਣਾਵਾਂਗੇ। ਕਿਉਂਕਿ ਬੀਬੀ ਵੀਰਪਾਲ ਕੌਰ ਰਾਮੇਆਣਾ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਤੌਰ ’ਤੇ ਇਸ ਜ਼ੋਨ ਦੀ ਨੁਮਾਇੰਦਗੀ ਕਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਅਤੇ ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਜ਼ੋਨ ਰੋੜੀਕਪੂਰਾ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚੋਂ ਉਮੀਦਵਾਰ ਬੀਬੀ ਵੀਰਪਾਲ ਕੌਰ ਧਰਮਪਤਨੀ ਧਰਮਜੀਤ ਸਿੰਘ ਰਾਮੇਆਣਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ) ਅਤੇ ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ ਨੇ ਅੱਗੇ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਇਤਿਹਾਸਕ ਜਿੱਤ ਹੋਵੇਗੀ ਅਤੇ ਸੂਬਾ ਵਾਸੀ ਆਪਣੀ ਹਰ ਇੱਕ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਪਾਉਣਗੇ।