ਸਟਾਫ ਰਿਪੋਰਟਰ, ਫਰੀਦਕੋੋਟ : ਪੰਜਾਬ ਸਰਕਾਰ ਵੱਲੋੋਂ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ, ਟੋੋਕਨ ਸਿਸਟਮ, ਕੋੋਵਿਡ ਪ੍ਰਰੋੋਟੋੋਕਾਲ, ਕਣਕ ਦੀ ਖਰੀਦ, ਪੇਮੈਂਟ ਤੇ ਲਿਫਟਿੰਗ ਆਦਿ ਪ੍ਰਬੰਧਾਂ ਸਬੰਧੀ ਨਿਗਰਾਨੀ ਰੱਖਣ ਲਈ ਫਰੀਦਕੋੋਟ ਜਿਲ੍ਹੇ ਲਈ ਨਿਯੁਕਤ ਏ.ਐਸ.ਆਈ. ਅਧਿਕਾਰੀ ਦਿਲਰਾਜ ਸਿੰਘ ਮੈਨੇਜਿੰਗ ਡਾਇਰੈਕਟਰ ਪਨਸਪ ਵੱਲੋੋਂ ਫਰੀਦਕੋੋਟ ਜਿਲ੍ਹੇ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਮੰਡੀਆਂ ਦਾ ਦੌੌਰਾ ਕੀਤਾ ਗਿਆ। ਇਸ ਉਪਰੰਤ ਫਰੀਦਕੋੋਟ ਵਿਖੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਸਮੁੱਚੇ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਲੋੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆਂ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 1 ਲੱਖ 40 ਹਜ਼ਾਰ 212 ਮੀਟਰਕ ਟਨ ਕਣਕ ਦੀ ਆਮਦ ਹੋੋਈ ਹੈ ਜਦੋੋਂ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋੋਂ 1 ਲੱਖ 24 ਹਜ਼ਾਰ 968 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 68 ਸਰਕਾਰੀ ਖਰੀਦ ਕੇਂਦਰ ਹਨ ਜਿੰਨਾਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋੋਰਡ ਵੱਲੋੋਂ ਸਾਰੇ ਖਰੀਦ ਕੇਂਦਰਾਂ ਵਿੱਚ ਕੋਵਿਡ 19 ਦੇ ਪ੍ਰਰੋਟੋੋਕਾਲ ਨੂੰ ਲਾਗੂ ਕੀਤਾ ਗਿਆ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਵੱਲੋੋਂ ਪਾਸ ਰਾਹੀਂ ਕਣਕ ਲਿਆਂਦੀ ਜਾ ਰਹੀ ਹੈ ਅਤੇ ਮੰਡੀ ਬੋੋਰਡ ਵੱਲੋੋਂ ਪਹਿਲਾਂ ਹੀ ਮਾਰਕ ਕੀਤੇ ਗਏ ਏਰੀਏ (ਬਾਕਸ) ਦੇ ਵਿੱਚ ਕਣਕ ਢੇਰੀ ਕੀਤੀ ਜਾ ਰਹੀ ਹੈ। ਇਸ ਤੋੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਲੇਬਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ, ਸਮੇਂ ਸਮੇਂ ਤੇ ਹੱਥ ਧੋੋਣ ਆਦਿ ਲਈ ਵੀ ਪਾਬੰਦ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਯਕੀਨ ਦਵਾਇਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਪੇਮੈਂਟ ਸਬੰਧੀ ਕਿਸਾਨਾਂ, ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫਰੀਦਕੋੋਟ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਜੈਤੋੋ ਡਾ. ਮਨਦੀਪ ਕੌੌਰ, ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌੌਰ, ਜਿਲ੍ਹਾ ਮੰਡੀ ਅਫਸਰ ਸ੍ਰੀ ਗੌੋਰਵ ਗਰਗ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।