ਭਗਤੂਆਣਾ ’ਚ ਵਾਲੀਵਾਲ ਟੂਰਨਾਮੈਂਟ ਤੇ ਬੱਚਿਆਂ ਦੀਆਂ ਦੌੜਾਂ ਕਰਵਾਈਆਂ
ਪਿੰਡ ਭਗਤੂਆਣਾ ’ਚ ਵਾਲੀਵਾਲ ਟੂਰਨਾਮੈਂਟ ਅਤੇ ਬੱਚਿਆਂ ਦੀਆਂ ਦੌੜਾਂ ਕਰਵਾਈਆਂ
Publish Date: Sat, 18 Apr 2026 04:46 PM (IST)
Updated Date: Sun, 19 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਇੱਥੋਂ ਨੇੜਲੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਬਾਬਾ ਭਾਈ ਭਗਤੂ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਵੱਲੋਂ ਵਿਸਾਖੀ ਮੇਲੇ ’ਤੇ ਦਿਨ ਵੇਲੇ ਬੱਚਿਆਂ ਦੀਆਂ ਦੌੜਾਂ ਅਤੇ ਰਾਤ ਸਮੇਂ ਵਾਲੀਵਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਇਸ ਵਾਲੀਵਾਲ ਟੂਰਨਾਮੈਂਟ ਵਿਚ ਇਲਾਕੇ ਦੀਆਂ 30 ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਆਪਣੇ ਕਰ ਕਮਲਾਂ ਨਾਲ ਰੀਬਨ ਕੱਟ ਕੇ ਕੀਤਾ। ਜਦਕਿ ਟੂਰਨਾਮੈਂਟ ਲਈ ਐਨ.ਆਰ.ਆਈ. ਰਵਿੰਦਰ ਯੂਕੇ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਣਖਿੜਵਾਂ ਅੰਗ ਹਨ। ਖੇਡਾਂ ਸਾਨੂੰ ਆਪਸੀ ਪੇ੍ਰਮ-ਪਿਆਰ ਅਤੇ ਜਿੰਦਗੀ ਵਿਚ ਅੱਗੇ ਵਧਣ ਲਈ ਪੇ੍ਰਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਅਸੀਂ ਹਰ ਮੰਜ਼ਿਲ ਹਾਸਿਲ ਕਰ ਸਕਦੇ ਹਾਂ। ਉਨ੍ਹਾਂ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਾਲੀਵਾਲ ਟੂਰਨਾਮੈਂਟ ਵਿਚ ਸੁੱਖਣਵਾਲਾ ਦੀ ਟੀਮ ਨੇ ਪਹਿਲਾ, ਹਰਰਾਏਪੁਰ ਦੀ ਟੀਮ ਨੇ ਦੂਜਾ ਅਤੇ ਸੈਂਜੜਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਦੌੜਾਂ ਵਿਚ ਜੇਤੂ ਬੱਚਿਆਂ ਅਤੇ ਜੇਤੂ ਵਾਲੀਵਾਲ ਟੀਮਾਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਵਿਸ਼ੇਸ਼ ਮਹਿਮਾਨ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਮੁੱਖ ਸੇਵਾਦਾਰ ਸੱਤ ਮੁਨੀ ਜੀ ਨੇ ਸਾਂਝੇ ਤੌਰ ’ਤੇ ਅਦਾ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਸੱਤ ਮੁਨੀ ਨੇ ਕਿਹਾ ਕਿ ਨੌਜਵਾਨ ਵਰਗ ਅੰਦਰ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਲਈ ਖੇਡਾਂ ਦਾ ਇਕ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਅਜਿਹੇ ਯਤਨਾਂ ਲਈ ਖਿਡਾਰੀਆਂ ਨੂੰ ਸ਼ਾਬਾਸ਼ ਦਿੰਦਿਆਂ, ਇਨ੍ਹਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਆ। ਇਸ ਮੌਕੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਨਰਾਇਣ ਸਿੰਘ, ਸਰਪ੍ਰਸਤ ਕੁਲਦੀਪ ਸ਼ਰਮਾ, ਮਾਸਟਰ ਅਮਰਜੀਤ ਸਿੰਘ, ਮੈਂਬਰ ਹਰਪ੍ਰੀਤ ਸਿੰੰਘ, ਜਸਪਾਲ ਸਿੰਘ, ਗਗਨਦੀਪ ਸਿੰਘ ਅਤੇ ਗੁਰਦੇਵ ਸਿੰਘ ਨੇ ਟੂਰਨਾਮੈਂਟ ਵਿਚ ਹਾਜ਼ਰੀ ਲਗਵਾਉਣ ਵਾਲੀਆਂ ਟੀਮਾਂ ਅਤੇ ਦਰਸ਼ਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ।