- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਮੌਕੇ ਮਨਤਾਰ ਸਿੰਘ ਬਰਾੜ ਤੇ ਨਿਰਮਲ ਸਿੰਘ ਵੜਿੰਗ ਵੱਲੋਂ ਨਿੱਘੀਆਂ ਵਧਾਈਆਂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਨਿੱਘੀਆਂ ਵਧਾਈਆਂ ਅਤੇ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਦੋਵੇਂ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ, ਲੰਬੀ ਉਮਰ, ਚੜ੍ਹਦੀ ਕਲਾ ਅਤੇ ਸਫ਼ਲ ਜਨਤਕ ਜੀਵਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੌਰਾਨ ਪੰਜਾਬ ਦੇ ਸਰਵਪੱਖੀ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਅਤੇ ਸੰਗਠਿਤ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ। ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ, ਪੰਜਾਬੀਅਤ ਅਤੇ ਪੰਥਕ ਕਦਰਾਂ-ਕੀਮਤਾਂ ਦੀ ਰਾਖੀ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਪੰਜਾਬ ਦੇ ਵਿਕਾਸ ਲਈ ਆਪਣਾ ਯੋਗਦਾਨ ਨਿਰੰਤਰ ਜਾਰੀ ਰੱਖੇਗੀ। ਇਸ ਮੌਕੇ ਨਿਰਮਲ ਸਿੰਘ ਵੜਿੰਗ ਡੋਡ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਜਨਮਦਿਨ ਪਾਰਟੀ ਵਰਕਰਾਂ ਲਈ ਖੁਸ਼ੀ ਅਤੇ ਉਤਸ਼ਾਹ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਪੂਰਾ ਵਿਸ਼ਵਾਸ ਪਾਰਟੀ ਦੀ ਲੀਡਰਸ਼ਿਪ ’ਤੇ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗਾ। ਮੁਲਾਕਾਤ ਦੌਰਾਨ ਦੋਵੇਂ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਚੰਗੀ ਸਿਹਤ, ਲੰਬੀ ਉਮਰ, ਚੜ੍ਹਦੀ ਕਲਾ ਅਤੇ ਪੰਜਾਬ ਦੀ ਸੇਵਾ ਲਈ ਹੋਰ ਤਾਕਤ ਬਖ਼ਸ਼ੇ।