- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਜਾਗ੍ਰਿਤੀ ਯਾਤਰਾ ਦਾ ਬਾਜਾਖਾਨਾ ਪਹੁੰਚਣ ’ਤੇ ਨਿੱਘਾ ਸਵਾਗਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੀ ਅਗਵਾਈ ਵਿਚ ਕੰਨਿਆ ਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਰੂਕਤਾ ਯਾਤਰਾ ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਅਤੇ ਬਾਜਾਖਾਨਾ ਵਿਚ ਦਾਖ਼ਲ ਹੋਈ ਜਿੱਥੇ ਕਿਸਾਨਾਂ ਵੱਲੋਂ ਦੋਵਾਂ ਥਾਵਾਂ ’ਤੇ ਟਰੈਕਟਰਾਂ ਨਾਲ ਕਿਸਾਨ ਜਾਗਰੂਕਤਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਕੋਟਕਪੂਰਾ ਵਿਚ ਇੱਕ ਵੱਡੀ ਕਿਸਾਨ ਮਹਾਂਪੰਚਾਇਤ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਵੱਲੋ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਪੰਜਾਬ ਵਿਚ ਦਾਖ਼ਲ ਹੋਣ ਮੌਕੇ ਰਸਤੇ ਵਿਚ ਫ਼ਾਜ਼ਿਲਕਾ, ਮਲੋਟ, ਸ਼੍ਰੀ ਮੁਕਤਸਰ ਸਾਹਿਬ ਅਤੇ ਸਾਦਿਕ ਸਮੇਤ ਅਨੇਕਾਂ ਥਾਵਾਂ ਉੱਪਰ ਕਿਸਾਨਾਂ ਵੱਲੋਂ ਇਸ ਹੱਕੀ ਮੰਗਾਂ ਲਈ ਕੱਢੀ ਜਾ ਰਹੀ ਕਿਸਾਨ ਜਾਗਰੂਕਤਾ ਯਾਤਰਾ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਕੱਲ੍ਹ ਦੀ ਕਿਸਾਨ ਯਾਤਰਾ ਵਿਚ ਮੁੱਖ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਸਿਰਸਾ, ਜਸਵੀਰ ਸਿੰਘ ਸਿੱਧੂਪੁਰ, ਬਲਦੇਵ ਸਿੰਘ ਬਡਾਲਾ, ਹਰਸੁਲਿੰਦਰ ਸਿੰਘ, ਬੋਹੜ ਸਿੰਘ, ਇੰਦਰਜੀਤ ਸਿੰਘ ਘਣੀਆ, ਪ੍ਰਗਟ ਸਿੰਘ, ਬਲਜੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ, ਅਰੁਣ ਪਟੇਲ, ਸੁਰੇਸ਼ ਪਾਟਿਲ, ਸੋਨਵੀਰ ਸਿੰਘ, ਇੰਦਰਜੀਤ ਸਿੰਘ ਪੰਨੀਵਾਲਾ, ਮਹਾਂਵੀਰ ਸਹਾਰਨ, ਹਰਸ਼ਦੀਪ ਸਿੰਘ ਗਿੱਲ, ਸੰਤੋਸ਼ ਨਾਗਰ, ਮੋਨੀਸ਼ ਰਾਜਪੂਤ ਆਦਿ ਵੱਲੋਂ ਸ਼ਮੂਲੀਅਤ ਕੀਤੀ ਗਈ। ਕਿਸਾਨਾਂ, ਮਜ਼ਦੂਰਾਂ ਤੇ ਹਰ ਇੱਕ ਦੇ ਹੱਕਾਂ ਲਈ ਲੜੇ ਜਾ ਰਹੇ ਅੰਦੋਲਨਾਂ ਬਾਰੇ ਗੱਲਬਾਤ ਕਰਦਿਆਂ ਹੋਇਆ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲਾ ਮੁਕਤ ਵਪਾਰ ਸਮਝੌਤਾ ਭਾਰਤ ਦੇ ਕਿਸਾਨਾਂ ਅਤੇ ਖੇਤੀਬਾੜੀ ਉੱਪਰ ਇੱਕ ਵੱਡਾ ਹਮਲਾ ਹੈ, ਜਿਸ ਦਾ ਸਾਰਿਆਂ ਨੂੰ ਮਿਲ ਕੇ ਮੁਕਾਬਲਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਿਸਾਨ ਯਾਤਰਾ 7 ਫ਼ਰਵਰੀ ਨੂੰ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ ਕਿਸਾਨ ਯਾਤਰਾ ਨੂੰ ਸਾਰੇ ਰਾਜਾਂ ਵਿਚ ਵੱਡੀ ਪੱਧਰ ਤੇ ਜਨਤਕ ਸਮਰਥਨ ਮਿਲਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ 19 ਮਾਰਚ ਨੂੰ ਦੇਸ਼ ਭਰ ਤੋਂ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਮੈਦਾਨ ਪਹੁੰਚ ਕੇ ਭਾਰਤ ਸਰਕਾਰ ਉੱਪਰ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਇਸ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਣ ਲਈ ਜ਼ਰੂਰੀ ਦਬਾਅ ਬਣਾਉਣ ਵਿਚ ਸਫ਼ਲ ਹੋਣਗੇ। ਇਸ ਮੌਕੇ ਸੀਨੀਅਰ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ 2006 ਵਿਚ ਜਾਰੀ ਕੀਤੀ ਗਈ ਸੀ ਅਤੇ ਰਿਪੋਰਟ ਆਈ ਨੂੰ ਵੀਹ ਸਾਲ ਬੀਤ ਚੁੱਕੇ ਹਨ, ਅਤੇ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਇੱਕ ਵੀ ਸਰਕਾਰ ਨੇ ਉਸ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਲਈ ਸੱਤ, ਅੱਠ ਤਨਖਾਹ ਵਿੱਤ ਲਾਗੂ ਹੋ ਚੁੱਕੇ ਹਨ, ਪਰ ਕਿਸਾਨਾਂ ਲਈ ਸਿਰਫ਼ ਇੱਕ ਡਾਕਟਰ ਸਵਾਮੀਨਾਥਨ ਦੀ ਅਗਵਾਈ ਵਿਚ ਕਮਿਸ਼ਨ ਬਣਾਇਆ ਗਿਆ ਸੀ ਅਤੇ ਬਦਕਿਸਮਤੀ ਨਾਲ ਉਸ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੈਤੋ=ਬਾਜਾਖਾਨਾ ਹੁੰਦੇ ਹੋਏ ਯਾਤਰਾ ਬਠਿੰਡਾ ਜ਼ਿਲ੍ਹੇ ਵਿਚ ਦਾਖ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਮੌੜ ਅਤੇ ਮਾਨਸਾ ਵਿਚ ਦੋ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ ਜ਼ਿੰਨਾਂ ਵਿਚ ਕਿਸਾਨ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਮੌਕੇ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਬਲਾਕ ਜੈਤੋ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਅਤੇ ਬਾਜਾਖਾਨਾ ਬਲਾਕ ਦੇ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈਕਾ ਤੋਂ ਇਲਾਵਾ ਜਤਿੰਦਰ ਜੀਤ ਸਿੰਘ ਭਿੰਡਰ ਜੈਤੋ, ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਮਸ਼ੇਰ ਸਿੰਘ ਮੱਲਾ, ਰਣਜੀਤ ਸਿੰਘ ਡੋਡ, ਜਗਦੇਵ ਸਿੰਘ ਜੈਤੋ, ਜਗਸੀਰ ਸਿੰਘ ਕਾਲਾ ਜੈਤੋ, ਅੰਗਰੇਜ਼ ਸਿੰਘ ਵਾਂਦਰ, ਰਾਜਾ ਸਿੰਘ ਡੋਡ, ਰਾਜ ਸਿੰਘ ਮੜ੍ਹਾਕ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ, ਸੁਖਪ੍ਰੀਤ ਸਿੰਘ ਝੱਖੜਵਾਲਾ, ਇਕਬਾਲ ਸਿੰਘ ਸੇਖੋਂ, ਕਾਲਾ ਸਿੰਘ ਸੋਢੀ, ਨਾਹਰ ਸਿੰਘ ਪੱਪਾ ਡੋਡ, ਲਾਭ ਸਿੰਘ ਝੱਖੜਵਾਲਾ, ਹਰਭਗਵਾਨ ਸਿੰਘ ਉਕੰਦਵਾਲਾ, ਬੂਟਾ ਸਿੰਘ ਉਕੰਦਵਾਲਾ, ਗੁਰਲਾਲ ਸਿੰਘ ਮੱਲਾ, ਸੁਰਜੀਤ ਸਿੰਘ ਸੇਵੇਵਾਲਾ, ਬੱਗੜ ਸਿੰਘ ਡੋਡ, ਦਰਸ਼ਨ ਸਿੰਘ ਵਾੜਾ ਭਾਈਕਾ, ਮੋਦਨ ਸਿੰਘ ਘਣੀਆਂ, ਕਰਮ ਸਿੰਘ ਖਾਲਸਾ ਆਦਿ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।