ਸਰਕਾਰੀ ਬਰਜਿੰਦਰਾ ਕਾਲਜ ’ਚ ਮਨਾਇਆ ਜਲ ਦਿਵਸ
ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਮਨਾਇਆ ਗਿਆ ਜਲ ਦਿਵਸ
Publish Date: Sun, 22 Mar 2026 03:54 PM (IST)
Updated Date: Mon, 23 Mar 2026 04:02 AM (IST)

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਦੇ ਭੂਗੋਲ ਵਿਭਾਗ ਵੱਲੋਂ ਇਸਟੀਟਿਊਸ਼ਨਲ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ ਮਨਾਇਆ ਗਿਆ । ਵਿਸ਼ਵ ਜਲ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮਕਸਦ ਨਾਲ ਭੂਗੋਲ ਵਿਭਾਗ ਵੱਲੋਂ ਪੋਸਟਰ ਮੇਕਿੰਗ, ਸਲੋਗਨ ਲੇਖਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਭੂਗੋਲ ਵਿਭਾਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਜਲ ਦੀ ਮਹੱਤਤਾ ਅਤੇ ਇਸ ਨੂੰ ਬਚਾਉਣ ਦੇ ਵੱਖ ਵੱਖ ਢੰਗਾਂ ਨੂੰ ਭਾਸ਼ਣ, ਸਲੋਗਨ ਲੇਖਨ ਅਤੇ ਪੋਸਟਰ ਮੇਕਿੰਗ ਰਾਹੀਂ ਪ੍ਰਦਰਸ਼ਿਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭੂਗੋਲ ਵਿਭਾਗ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਜਲ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਹਨਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਅਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ ਨਵਦੀਪ ਸਿੰਘ ਨੇ ਬਾਖ਼ੂਬੀ ਨਿਭਾਈ। ਸਹਾਇਕ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਅੰਤ ਵਿੱਚ ਸਾਰੇ ਹੀ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਪੂਰਵਕ ਨੇਪਰੇ ਚਾੜ੍ਹਨ ਵਿੱਚ ਕੰਵਰਜੀਤ ਸਿੰਘ (ਐੱਸ.ਐੱਲ.ਏ.) ਅਤੇ ਭੂਗੋਲ ਵਿਭਾਗ ਦੇ ਵਿਦਿਆਰਥੀਆਂ ਦਾ ਭਰਪੂਰ ਯੋਗਦਾਨ ਰਿਹਾ। ਅੰਤ ਵਿੱਚ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਵਿਸ਼ਵ ਜਲ ਦਿਵਸ ਮੌਕੇ ਜਲ ਬਚਾਉਣ ਦਾ ਸੰਕਲਪ ਲਿਆ।