ਸਪੀਕਰ ਸੰਧਵਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਲਾਇਆ ਖੂਨਦਾਨ ਕੈਂਪ
ਸਪੀਕਰ ਸੰਧਵਾਂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਪੀ.ਬੀ.ਜੀ. ਵੈਲਫੇਅਰ ਕਲੱਬ ਨੇ ਲਾਇਆ ਖੂਨਦਾਨ ਕੈਂਪ
Publish Date: Fri, 17 Apr 2026 04:17 PM (IST)
Updated Date: Sat, 18 Apr 2026 04:01 AM (IST)

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ, :- ਪ੍ਰਸਿੱਧ ਖੂਨਦਾਨੀ ਸੰਸਥਾ ਪੀਬੀਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ 11 ਯੂਨਿਟ ਖੂਨ ਇਕੱਤਰ ਹੋਇਆ। ਸਪੀਕਰ ਸੰਧਵਾਂ ਦੇ ਚੰਡੀਗੜ ਵਿਖੇ ਰੁਝੇਵਿਆਂ ਕਰਕੇ ਉਹਨਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਕੈਂਪ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਹਨਾ ਸੰਸਥਾ ਨੂੰ ਸਪੀਕਰ ਸੰਧਵਾਂ ਦੇ ਅਖਤਿਆਰੀ ਕੋਟੇ ਵਿੱਚੋਂ 2 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਆਖਿਆ ਕਿ ਪੀਬੀਜੀ ਵੈਲਫੇਅਰ ਕਲੱਬ ’ਤੇ ਉਹਨਾ ਨੂੰ ਮਾਣ ਹੈ। ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਸੰਸਥਾ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ‘ਖੂਨਦਾਨ ਮਹਾਦਾਨ’ ਤਹਿਤ ਲੋੜਵੰਦ ਮਰੀਜਾਂ ਨੂੰ ਵੱਖ ਵੱਖ ਗਰੁੱਪਾਂ ਦਾ ਖੂਨ ਦਾਨ ਕਰਨ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ ਹਨ। ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ ਕਲੱਬ ਵਲੋਂ ਖੂਨਦਾਨ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਜਦੋਂ ਮੇਲਾ ਖੂਨਦਾਨੀਆਂ ਦਾ ਲਾਇਆ ਜਾਂਦਾ ਹੈ ਤਾਂ ਅਕਸਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਤੋਰ ਮੁੱਖ ਮਹਿਮਾਨ ਸ਼ਿਰਕਤ ਕਰਦੇ ਹਨ, ਜਦਕਿ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਵਿਸ਼ੇਸ਼ ਮਹਿਮਾਨਾ ਦੇ ਤੌਰ ’ਤੇ ਸ਼ਮੂਲੀਅਤ ਕਰਦੀਆਂ ਹਨ। ਉਸ ਸਮੇਂ 1100-2100-3100 ਆਦਿ ਯੂਨਿਟ ਇਕੱਤਰ ਕਰਨ ਦਾ ਟੀਚਾ ਸਰ ਕੀਤਾ ਜਾਂਦਾ ਹੈ। ਸਪੀਕਰ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਨੇ ਖੁਦ ਸ਼ਮੂਲੀਅਤ ਕਰਨੀ ਸੀ ਪਰ ਅਚਾਨਕ ਚੰਡੀਗੜ ਦੇ ਰੁਝੇਵਿਆਂ ਕਾਰਨ ਉਹ ਖੁਦ ਨਹੀਂ ਪਹੁੰਚ ਸਕੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਖਵਿੰਦਰ ਸਿੰਘ ਧਾਲੀਵਾਲ, ਡਾ. ਸਲਮਾਨ ਕਪੂਰ, ਉਮ ਪ੍ਰਕਾਸ਼, ਸੁਖਵਿੰਦਰ ਸਿੰਘ, ਜਰਨੈਲ ਸਿੰਘ ਬੁੱਟਰ, ਪ੍ਰਗਟ ਸਿੰਘ, ਅਸ਼ੋਕ ਕੁਮਾਰ, ਚਮਨ ਲਾਲ ਗਰੋਵਰ ਆਦਿ ਵੀ ਹਾਜਰ ਸਨ।