ਗੱਤਕਾ ਮੁਕਾਬਲਿਆਂ ’ਚ ਮੱਲਾਂ ਮਾਰਨ ਵਾਲੇ ਸਨਮਾਨਿਤ
ਗਤਕਾ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਦੌਰਾਨ ਕੀਤਾ ਸਨਮਾਨ
Publish Date: Wed, 12 Nov 2025 07:06 PM (IST)
Updated Date: Wed, 12 Nov 2025 07:07 PM (IST)

ਚਾਨਾ, ਪੰਜਾਬੀ ਜਾਗਰਣ ਕੋਟਕਪੂਰਾ : ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਸੰਸਥਾਪਕ ਅਤੇ ਪ੍ਰਸਿੱਧ ਕੋਚ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੀ ਟੀਮ ਵੱਲੋਂ ਗੱਤਕਾ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਉਮਰ ਵਰਗ 17 ਲੜਕੀਆਂ ਦੇ ਗੱਤਕਾ ਮੁਕਾਬਲਿਆਂ ਵਿੱਚ ਉਕਤ ਜਥੇਬੰਦੀ ਦੀਆਂ ਲੜਕੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ (ਸੈ.ਸਿ.) ਕਪੂਰਥਲਾ ਵੱਲੋਂ ਕਰਵਾਈਆਂ ਗਈਆਂ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ 2025-26 ਵਿੱਚ 8 ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਿਲਵਰ ਮੈਡਲ ਹਾਸਲ ਕੀਤੇ ਹਨ। ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਰਪ੍ਰਸਤ ਕੁਲਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਮੱਘਰ ਸਿੰਘ ਅਤੇ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਉਕਤ ਲੜਕੀਆਂ ਵਿੱਚੋਂ ਦਸਵੀਂ ਜਮਾਤ ਦੀਆਂ ਛੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਜਦਕਿ ਦੋ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੀਆਂ ਵਿਦਿਆਰਥਣਾਂ ਹਨ। ਸਕੂਲ ਵਿਖੇ ਪਹੁੰਚਣ ’ਤੇ ਪਿ੍ਰੰਸੀਪਲ ਪ੍ਰਭਜੋਤ ਸਿੰਘ ਦੀਆਂ ਹਦਾਇਤਾਂ ’ਤੇ ਇੰਚਾਰਜ ਚੰਦਨ ਸੋਢੀ ਦੀ ਅਗਵਾਈ ਹੇਠ ਉਕਤਾਨ ਵਿਦਿਆਰਥਣਾਂ ਦਾ ਪ੍ਰਸ਼ੰਸਾ ਪੱਤਰ ਸੌਂਪ ਕੇ ਅਤੇ ਹਾਰ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਵਿਦਿਆਰਥਣਾ ਦੀ ਪ੍ਰਾਪਤੀ ਬਾਰੇ ਸ਼ਵਿੰਦਰ ਕੌਰ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵਿਸਥਾਰ ਵਿੱਚ ਜਿਕਰ ਕੀਤਾ। ਇਸ ਸਮੇਂ ਨੈਸ਼ਨਲ ਗੱਤਕਾ ਮੁਕਾਬਲਿਆਂ ਵਿੱਚ ਗੋਡਲ ਮੈਡਲ ਜਿੱਤਣ ਵਾਲੀ ਵਿਦਿਆਰਥਣ ਰੀਤੂ ਦੇ ਭਰਾ ਅਤੇ ਮਾਂ ਵੱਲੋਂ ਉਸ ਨੂੰ ਨੋਟਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਵਿੰਦਰ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਆਰਤੀ, ਮਹਾਂਵੀਰ ਸਿੰਘ, ਪੇ੍ਰਮ ਕੁਮਾਰ ਆਦਿ ਸਮੇਤ ਸਮੂਹ ਸਟਾਫ ਅਤੇ ਵਿਦਿਆਰਥਣਾ ਵੀ ਹਾਜ਼ਰ ਸਨ।