ਪੱਤਰ ਪੇ੍ਰਰਕ, ਫਰੀਦਕੋਟ : ਪੰਜਾਬ 'ਚ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸਿਹਤ ਮੰਤਰੀ ਵੱਲੋਂ ਪੰਜਾਬ ਦੇ ਹਸਪਤਾਲਾਂ ਵਿਚ ਕੀਤੇ ਲਾ-ਮਿਸਾਲੀ ਸੁਧਾਰਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜੋ ਪੰਜਾਬ ਦੇ ਸਿਵਲ ਹਸਪਤਾਲਾਂ ਵਿਚ ਸੁਧਾਰਾਂ ਨੂੰ ਲੈ ਕੇ ਬਹੁਤ ਪ੍ਰਸਿੱਧ ਹੋਏ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਤਕਰੀਬਨ ਸਾਰੇ ਹੀ ਹਸਪਤਾਲਾਂ ਵਿਚ ਕੀਤੇ ਦੌਰਿਆਂ ਕਰ ਕੇ ਸਿਹਤ ਸਹੂਲਤਾਂ, ਹਸਪਤਾਲ ਵਿਚ ਸਫ਼ਾਈ ਅਤੇ ਇਲਾਜ ਵਿਚ ਵੱਡੇ ਪੱਧਰ 'ਤੇ ਸੁਧਾਰ ਹੋਏ ਹਨ। ਇਸ ਮੌਕੇ ਉਨ੍ਹਾਂ ਸਿਹਤ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਅੰਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਗ਼ਰੀਬ ਲੋਕਾਂ ਦੇ ਇਲਾਜ ਦੇ ਮੱਦੇਨਜ਼ਰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਗ਼ਰੀਬਾਂ ਦੀ ਹਸਪਤਾਲਾਂ ਵਿਚ ਹੋ ਰਹੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।