ਹਰਪ੍ਰਰੀਤ ਸਿੰਘ ਚਾਨਾ, ਫ਼ਰੀਦਕੋਟ : ਸਕੂਲ ਦੇ ਪਿ੍ਰੰਸੀਪਲ ਮਿਸਿਜ਼ ਕੁਲਦੀਪ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਰਕਾਰੀ ਹਾਈ ਸਕੂਲ, ਮਚਾਕੀ ਮੱਲ ਸਿੰਘ ਵਿਖੇ ਕਰਵਾਏ ਗਏ ਕਰਾਟੇ ਮੁਕਾਬਲੇ, ਜਿਸ ਵਿੱਚ 30-35 ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੇ ਵੀ 12 ਵਿਦਿਆਰਥੀ ਵਰਿੰਦਰਪਾਲ ਸਿੰਘ, ਗੁਰਸ਼ਰਨਵੀਰ ਸਿੰਘ, ਏਕਮਜੋਤ ਸਿੰਘ, ਖੁਸ਼ਵਿਦੰਰ ਸਿੰਘ, ਅਰਮਾਨਪ੍ਰਰੀਤ ਸਿੰਘ, ਅਰਮਾਨ ਮਹਿਤਾ, ਕਰਮਜੋਤ ਕੋਰ, ਏਕਮਨੂਰ ਕੋਰ, ਜੈਸਿਕਾ, ਹਰਸ਼ਦੀਪ ਕੋਰ, ਜੈਸਮੀਨ ਕੋਰ ਅਤੇ ਏਕਮਜੋਤ ਕੋਰ ਸਾਰੇ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਹਾਸਿਲ ਕੀਤੇ ਇਸ ਬਲਾਕ ਲੈਵਲ ਮੁਕਾਬਲੇ ਵਿੱਚ ਓਵਰਆਲ ਬਲਾਕ ਲੈਵਲ ਦੀ ਪਹਿਲੀ ਟਰਾਫ਼ੀ ਵੀ ਬਾਬਾ ਫਰੀਦ ਦੇ ਵਿਦਿਆਰਥੀਆਂ ਨੇ ਹੀ ਹਾਸਿਲ ਕੀਤੀ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਣ ਕੀਤਾ ਉਨ੍ਹਾਂ ਨੇ ਬਹੁਤ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਹੁਣ ਇਹ ਸਾਰੇ ਵਿਦਿਆਰਥੀ ਅੱਗੇ ਜਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ ਗਏ ਜੋ ਕਿ ਆਉਣ ਵਾਲੇ ਸਮੇਂ ਵਿੱਚ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਇਆ ਜਾਵੇਗਾ ਉਨ੍ਹਾਂ ਨੇ ਇੰਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਸਕੂਲ ਦੇ ਚੇਅਰਮੈਂਨ ਇੰਦਰਜੀਤ ਸਿੰਘ ਖਾਲਸਾ ਨੇ ਵੀ ਇੰਨ੍ਹਾਂ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਤਿਆਰੀ ਕਰਵਾਉਣ ਵਾਲੇ ਕੋਚ ਕਰਨਵੀਰ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇੰਨ੍ਹਾਂ ਵਿਦਿਆਰਥੀਆਂ ਦੀ ਜਿੱਤ ਦਾ ਸਿਹਰਾ ਉਨ੍ਹਾਂ ਦੇ ਸਿਰ ਬੱਝਦਾ ਹੈ ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਦਾ ਵਾਸ ਹੁੰਦਾ ਹੈ ਉਨ੍ਹਾਂ ਨੇ ਬਾਬਾ ਫਰੀਦ ਜੀ ਅੱਗੇ ਦੁਆ ਕੀਤੀ ਕਿ ਉਹ ਉਨ੍ਹਾਂ ਦੇ ਵਿਦਿਆਰਥੀਆਂ ਤੇ ਆਪਣਾ ਅਸ਼ੀਰਵਾਦ ਹਮੇਸ਼ਾ ਬਣਾਈ ਰੱਖਣ ਤਾਂ ਜੋ ਉਹ ਦਿਨ ਦੌਗੁਣੀ ਅਤੇ ਰਾਤ ਚੌਗੁਣੀ ਤਰੱਕੀ ਕਰਨ।

18ਐਫ਼ਡੀਕੇ102:-ਹੋਣਹਾਰ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਅਤੇ ਪਿ੍ਰੰ. ਕੁਲਦੀਪ ਕੌਰ।