- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਜਿਸਟਰਾਰ ਡਾ. ਗਿਰੀਸ਼ ਸਾਹਨੀ ਦਾ ਸਮਾਜ ਸੇਵੀਆਂ ਨੇ ਕੀਤਾ ਗਿਆ ਨਿੱਘਾ ਸਵਾਗਤ

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਹੈੱਲਥ ਰਹਿ ਚੁੱਕੇ, ਰਾਜਿੰਦਰ ਹਸਪਤਾਲ ਪਟਿਆਲਾ ਵਿਖੇ ਮੈਡੀਕਲ ਸੁਪਰਡੈਂਟ ਵਜੋਂ ਸੇਵਾਵਾਂ ਨਿਭਾ ਚੁੱਕੇ, ਸਰਕਾਰੀ ਰਾਜਿੰਦਰਾ ਕਾਲਜ ਦੇ ਹੱਡੀਆਂ ਦੇ ਵਿਭਾਗ ਦੇ ਮੁਖੀ ਪ੍ਰੋ. ਡਾ.ਗਿਰੀਸ਼ ਸਾਹਨੀ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਜਜ਼ ਫ਼ਰੀਦਕੋਟ ਦੇ ਨਵੇਂ ਰਜਿਸਟਰਾਰ ਡਾ.ਗਿਰੀਸ਼ ਸਾਹਨੀ ਆਪਣਾ ਅਹੁਦਾ ਸੰਭਾਲਣ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਡਾ.ਡਿੰਪਲ ਸਾਹਨੀ ਵੀ ਹਾਜ਼ਰ ਸਨ। ਇਸ ਮੌਕੇ ਬਾਬਾ ਫ਼ਰੀਦ ਯੂਨੀਵਿਰਸਿਟੀ ਦੇ ਐਡੀਸ਼ਨਲ ਰਜਿਸਟਰਾਰ ਡਾ.ਰੋਹਿਤ ਚੋਪੜਾ, ਚਮੜੀ ਰੋਗਾਂ ਦੇ ਮਾਹਿਰ ਡਾ. ਅਮਰਬੀਰ ਸਿੰਘ ਬੋਪਾਰਾਏ ਨੇ ਬੁੱਕੇ ਦੇ ਕੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਫ਼ੁੱਲਾਂ ਦੀ ਵਰਖਾ ਕਰਦਿਆਂ ਅਤੇ ਫ਼ੁੱਲਾਂ ਦੇ ਹਾਰ ਪਹਿਨਾ ਕੇ ਨਵੇ ਰਜਿਸਟਰਾਰ ਡਾ. ਗਿਰੀਸ਼ ਸਾਹਨੀ ਦਾ ਸਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਅੰਦਰ ਬਾਬਾ ਫ਼ਰੀਦ ਜੀ ਦੇ ਸਰੂਪ ਅੱਗੇ ਨਤਮਸਤਕ ਹੁੰਦਿਆ ਡਾ. ਗਿਰੀਸ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹਮੇਸਾ ਯਤਨਸ਼ੀਲ ਰਹਿਣਗੇ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੱਕੜ, ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਸੰਜੀਵ ਗੋਇਲ, ਇੰਡੀਅਨ ਮੈਡੀਕਲ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਡਾ.ਐੱਸ.ਐੱਸ.ਬਰਾੜ, ਸਕੱਤਰ ਡਾ.ਬਿਮਲ ਗਰਗ, ਮਹਾਂ ਕਾਲ ਸਵਰਗ ਧਾਮ ਦੇ ਚੇਅਰਮੈਨ ਡਾ. ਬਲਜੀਤ ਸ਼ਰਮਾ ਗੋਲੇਵਾਲਾ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼ ਅਤੇ ਸਕੱਤਰ ਕੇ.ਪੀ.ਸਿੰਘ ਸਰਾਂ, ਬਾਬਾ ਖੇਤਰਪਾਲ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ, ਸਹਾਰਾ ਸੇਵਾ ਸੁਸਾਇਟੀ ਦੇ ਚੇਅਰਮੈਨ ਪ੍ਰਵੀਨ ਕਾਲਾ, ਪ੍ਰਧਾਨ ਅਸ਼ੋਕ ਭਟਨਾਗਰ, ਮੀਤ ਪ੍ਰਧਾਨ ਜਸਵਿੰਦਰ ਸਿੰਘ ਬਰਾੜ, ਪ੍ਰੇਮ ਖਰਬੰਦਾ, ਬੂਟਾ ਗੱਪੀ, ਦੁਸਹਿਰਾ ਕਮੇਟੀ ਦੇ ਜਨਰਲ ਸਕੱਤਰ ਪਿ੍ਰਤਪਾਲ ਸਿੰਘ ਕੋਹਲੀ, ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਰਵੀ ਬਾਂਸਲ, ਬ੍ਰਾਹਮਣ ਸਭਾ ਦੇ ਆਗੂ ਸੁਖਦੇਵ ਸ਼ਰਮਾ,ਲਾਇਨਜ਼ ਕਲੱਬ ਜ਼ਿਲਾ ਫ਼ਰੀਦਕੋਟ ਦੇ ਜੀ.ਐੱਸ.ਟੀ.ਚੇਅਰਮੈਨ ਲੁਕੇਂਦਰ ਸ਼ਰਮਾ, ਪ੍ਰਦੀਪ ਚਾਵਲਾ ਅਤੇ ਡਾ.ਰੇਸ਼ਮ ਸਿੰਘ ਬਾਹੀਆ ਹਾਜ਼ਰ ਸਨ।