ਸਰਕਾਰੀ ਸਕੂਲ ’ਚ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਾਈ
ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਦਰਜ਼ ਲਈ ਵਰਕਸ਼ਾਪ ਲਗਾਈ
Publish Date: Sat, 28 Feb 2026 03:52 PM (IST)
Updated Date: Sun, 01 Mar 2026 03:58 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਵਿਖੇ ਹੈਡ ਟੀਚਰ ਰਸ਼ਪਿੰਦਰ ਕੌਰ ਅਤੇ ਉਹਨਾਂ ਦੇ ਸਕੂਲ ਸਟਾਫ ਵੱਲੋਂ ਪ੍ਰੀ-ਪ੍ਰਾਇਮਰੀ ਮਦਰ ਵਰਕਸ਼ਾਪ ਕਰਵਾਈ ਗਈ। ਇਸ ਦੌਰਾਨ ਮਦਰ ਵਰਕਸਾਪ ਅੰਦਰ ਬੱਚਿਆਂ ਦੀਆਂ ਮਾਤਾਵਾਂ ਨੂੰ ਬੱਚਿਆਂ ਦੇ ਮਨੋਵਿਗਿਆਨ ਅਤੇ ਭਾਵਨਤਮਿਕ ਵਿਕਾਸ, ਪ੍ਰੀ- ਪ੍ਰਾਇਮਰੀ ਸਿੱਖਿਆ ਸੰਬੰਧੀ ਜਾਣਕਾਰੀ, ਬੱਚਿਆਂ ਦੀ ਸਿਹਤ ਅਤੇ ਪੋਸ਼ਣ ਤੇ ਚਰਚਾ, ਹੈਂਡਮੇਡ ਮਟੀਰੀਅਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਤਾਵਾਂ ਨਾਲ ਸਕੂਲ ’ਚ ਗਤੀਵਿਧੀਆਂ ਕਰਵਾਈਆਂ ਗਈਆਂ। ਗਤੀਵਿਧੀਆਂ ਦੌਰਾਨ ਜੇਤੂ ਮਾਤਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪ੍ਰਥਮ ਦੇ ਕੋਆਰਡੀਨੇਟਰ ਰਵੀ ਕੁਮਾਰ ਵੱਲੋਂ ਵਰਕਸ਼ਾਪ ਕਰਵਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਗਈ।