ਜੈਤੋ ਵਿਖੇ ਵਿਸ਼ਵ ਗਲੋਕੋਮਾ ਜਾਗਰੂਕਤਾ ਹਫ਼ਤਾ ਮਨਾਇਆ
ਸਿਵਲ ਹਸਪਤਾਲ ਜੈਤੋ ਵਿਖੇ ਵਿਸ਼ਵ ਗਲੋਕੋਮਾ ਜਾਗਰੂਕਤਾ ਹਫ਼ਤਾ ਮਨਾਇਆ
Publish Date: Thu, 12 Mar 2026 03:40 PM (IST)
Updated Date: Fri, 13 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿਵਲ ਸਰਜਨ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਵਿਸ਼ਵ ਗਲੋਕੋਮਾ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਜਿਸ ਵਿੱਚ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਵੱਲੋਂ ਲੋਕਾਂ ਵਿੱਚ ਵੱਧ ਰਹੀ ਕਾਲਾ ਮੋਤੀਆ ਦੀ ਬਿਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫ਼ਸਰ ਡਾ. ਰਾਜਬੀਰ ਕੌਰ, ਮੈਡੀਕਲ ਅਫ਼ਸਰ ਡਾ. ਸਰੂਚੀ ਗਰਗ, ਮੈਡੀਕਲ ਅਫ਼ਸਰ ਡਾ. ਡੋਲੀ ਅਗਰਵਾਲ ਅਤੇ ਅਪਥਾਲਮਿਕ ਅਫ਼ਸਰ ਜੌਂਟੀ ਵਿਜ ਨੇ ਕਿਹਾ ਕਿ ਗਲੋਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿੱਚ ਦਰਦ, ਪੜ੍ਹਨ ਵਾਲੀ ਐਨਕਾਂ ਦਾ ਵਾਰ-ਵਾਰ ਬਦਲਣਾ, ਰੋਸ਼ਨੀ ਵੱਲੋਂ ਵੇਖਣ ਦੌਰਾਨ ਪ੍ਰਕਾਸ਼ ਦੇ ਆਲੇ-ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ। ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼, ਅਲਰਜ਼ੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਮਰੀਜ਼ ਅਤੇ ਸਟੀਰਾਈਡ ਦੀ ਵਰਤੋਂ ਕਰਦੇ ਹਨ ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ, ਜੇਕਰ ਸਮੇਂ ਸਿਰ ਇਸ ਦਾ ਪਤਾ ਚੱਲ ਜਾਵੇ, ਤਾਂ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਨਜ਼ਦੀਕੀ ਹਸਪਤਾਲ ਵਿਚ ਜ਼ਰੂਰ ਕਰਵਾਓ। ਵਧੇਰੇ ਜਾਣਕਾਰੀ ਲਈ ਨਜ਼ਦੀਕੀ ਸਰਕਾਰੀ ਹਸਪਤਾਲਾਂ ਵਿੱਚ ਸੰਪਰਕ ਕਰੋ।