ਜਗਤਾਰ ਸਿੰਘ, ਪੰਜਗਰਾਈਂ : ਕੋਟਕਪੂਰਾ ਰੋਡ 'ਤੇ ਪਿੰਡ ਪੰਜਗਰਾਈਂ ਦੇ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ 'ਚ ਮੰਗਲਵਾਰ ਨੂੰ ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਪਿ੍ਰੰਸੀਪਲ ਸੁਮਨ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿੱਚ ਪੌਦੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨ ਦੀ ਸੁੰਹ ਚੁੱਕੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਸਕਰੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਦੱਸਿਆ ਕਿ ਓਜ਼ੋਨ ਪਰਤ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਹਨਾਂ ਵਿਦਿਆਰਥੀਆਂ ਨੂੰ ਫਜੂਲ ਖਰਚ ਕਰਨ ਦੀ ਬਜਾਏ ਵੱਧ ਤੋਂ ਵੱਧ ਪੌਦੇ ਲਾਉਣੇ ਚਾਹੀਦੇ। ਪਿ੍ਰੰਸੀਪਲ ਸੁਮਨ ਸ਼ਰਮਾ ਨੇ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣਾ ਹੀ ਓਜ਼ੋਨ ਪਰਤ ਦੀ ਸੁਰੱਖਿਆ ਦਾ ਸਭ ਤੋਂ ਵੱਡਾ ਉਪਾਏ ਹੈ। ਸਾਨੂੰ ਆਪਣੇ ਘਰਾਂ ਵਿੱਚ ਫਰਿੱਜ, ਏ.ਸੀ. ਆਦਿ ਉਪਕਰਨਾਂ ਦਾ ਅਤੇ ਡੀਜਲ, ਪੈਟਰੋਲ ਨਾਲ ਚੱਲਣ ਵਾਲੇ ਵਹੀਕਲਾਂ ਦਾ ਘੱਟ ਤੋਂ ਘੱਟ ਇਸਤੇਮਾਲ ਕਰਨਾ ਚਾਹੀਦਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

17ਐਫ਼ਡੀਕੇ116:-ਪੌਦਾ ਲਾਉਂਦੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਤੇ ਹੋਰ।