ਖਾਲਸਾ ਸਕੂਲ ਵਿਖੇ ਵਰਲਡ ਵਾਟਰ ਡੇਅ ਮਨਾਇਆ
ਖਾਲਸਾ ਸਕੂਲ ਵਿਖੇ ਵਰਲਡ ਵਾਟਰ ਡੇ ਮਨਾਇਆ ਗਿਆ
Publish Date: Sun, 22 Mar 2026 06:14 PM (IST)
Updated Date: Mon, 23 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਗਤ ਸਾਹਿਬ ਭਾਈ ਫੇਰੂ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਈਕੋ ਕਲੱਬ ਵੱਲੋਂ ਵਰਲਡ ਵਾਟਰ ਡੇ ਮਨਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਈਕੋ ਕਲੱਬ ਦੇ ਇੰਚਾਰਜ ਜਸਜੀਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੀ ਹੀ ਦਿਲਚਸਪੀ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਪੇਂਟਿੰਗ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਬੜੀ ਹੀ ਰੀਝ ਨਾਲ ਆਪਣੇ ਮਨੋਭਾਵਾਂ ਨੂੰ ਕਾਗਜਾਂ ਤੇ ਉਤਾਰ ਕੇ ਪਾਣੀ ਦੀ ਮਹੱਤਤਾ ਅਤੇ ਉਸ ਨੂੰ ਸੰਭਾਲ ਕੇ ਰੱਖਣ ਦਾ ਸੁਨੇਹਾ ਦਿੱਤਾ। ਇਸ ਪੇਂਟਿੰਗ ਮੁਕਾਬਲੇ ’ਚ ਡਰਾਇੰਗ ਅਧਿਆਪਕ ਕੁਲਵਿੰਦਰ ਸਿੰਘ, ਸਾਇੰਸ ਅਧਿਆਪਕ ਨਿਸ਼ਾ, ਅਤੇ ਸਵੇਤਾ ਮੌਂਗਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਅਤੇ ਸੁਖਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਾਡੇ ਜੀਵਨ ’ਚ ਪਾਣੀ ਦੀ ਮਹੱਤਤਾ ਅਤੇ ਉਸ ਦੀ ਸੰਭਾਲ ਕਰਨ ਦੇ ਤਰੀਕਿਆਂ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪਾਣੀ ਤੋਂ ਬਿਨਾਂ ਧਰਤੀ ਤੇ ਜੀਵਨ ਸੰਭਵ ਨਹੀਂ ਹੈ। ਇਸ ਲਈ ਸਾਨੂੰ ਪਾਣੀ ਨੂੰ ਸੰਭਾਲਣਾ ਸਾਡੀ ਜਿੰਮੇਵਾਰੀ ਹੈ। ਅੰਤ ’ਚ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਇਨਾਮ ਦਿੱਤੇ ਗਏ।