v> ਹਰਪ੍ਰੀਤ ਸਿੰਘ ਚਾਨਾ, ਕੋਟਕਪੂਰਾ : ਰਿਵਾਲਵਰ ਸਾਫ਼ ਕਰਦਿਆਂ ਗੋਲ਼ੀ ਚੱਲਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੁਹੱਲਾ ਸੁਰਗਾਪੁਰੀ ਵਾਸੀ ਡਾ. ਤੇਜਾ ਸਿੰਘ ਦੇ ਪੁੱਤ ਜਸ਼ਨਪ੍ਰੀਤ ਸਿੰਘ ਦੀ ਕੁਝ ਦਿਨ ਪਹਿਲਾਂ ਹੀ ਮੰਗਣੀ ਹੋਈ ਸੀ। ਪਰਿਵਾਰਕ ਸੂਤਰਾਂ ਅਨੁਸਾਰ ਡਾ. ਤੇਜਾ ਸਿੰਘ ਨੇ ਸਥਾਨਕ ਸਰਕਾਰਾਂ ਚੋਣਾਂ ਦੇ ਮੱਦੇਨਜ਼ਰ ਆਪਣਾ 32 ਬੋਰ ਦਾ ਰਿਵਾਲਵਰ ਜਮ੍ਹਾਂ ਕਰਵਾਇਆ ਸੀ। 24 ਫਰਵਰੀ ਸ਼ਾਮ ਨੂੰ ਉਹ ਰਿਵਾਲਵਰ ਲੈ ਕੇ ਘਰ ਆਏ ਤੇ ਸ਼ਾਮ ਨੂੰ ਉਨ੍ਹਾਂ ਦਾ ਪੁੱਤ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲ਼ੀ ਚੱਲ ਗਈ। ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਬਠਿੰਡਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ। ਸ਼ਨਿੱਚਰਵਾਰ ਸਵੇਰੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਚੱਕਾ ਨੇੜੇ ਬਰੀਵਾਲਾ ਮੰਡੀ ’ਚ ਕੀਤਾ ਗਿਆ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੇ ਪਿਤਾ ਦੇ ਬਿਆਨਾਂ ’ਤੇ 174 ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Posted By: Jagjit Singh