10 ਲੱਖ ਦੇ ਸਿਹਤ ਬੀਮਾ ਯੋਜਨਾ ਕਾਰਡ ਦੀਆਂ ਪਰਚੀਆਂ ਵੰਡੀਆਂ
10 ਲੱਖ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਦੀਆਂ ਸਲਿੱਪਾਂ ਵੰਡੀਆਂ
Publish Date: Sun, 01 Feb 2026 04:52 PM (IST)
Updated Date: Sun, 01 Feb 2026 04:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕੌਂਸਲਰ ਦਵਿੰਦਰ ਕੌਰ ਸਰਹਿੰਦ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਵਾਰਡ ਨੰਬਰ 3 ਵਿਚ 10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਗਈ। ਜਿਸ ਕਾਰਨ ਆਮ ਲੋਕਾਂ ’ਚ ਬਹੁਤ ਜਿਆਦਾ ਉਤਸਾਹ ਦੇਖਣ ਨੂੰ ਮਿਲਿਆ। ਬਲਾਕ ਪ੍ਰਧਾਨ ਪ੍ਰੀਤਪਾਲ ਸਿੰਘ ਜੱਸੀ ਨੇ ਕਿਹਾ ਕਿ ਇਸ ਸਕੀਮ ਨਾਲ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਨਾਲ ਹੀ ਇਸ ਸਕੀਮ ਦੇ ਆਉਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ’ਚ 10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਦਿੱਤਾ ਜਾ ਰਹੀ ਹੈ। ਹੁਣ ਸੂਬੇ ਦਾ ਕੋਈ ਵਿਅਕਤੀ ਇਲਾਜ ਪੱਖੋਂ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ, ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬਾਂਹ ਫੜੀ ਹੈ। ਵਿਰੋਧੀ ਪਾਰਟੀਆਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਪ੍ਰਤੀ ਕੂੜ ਪ੍ਰਚਾਰ ਕਰ ਰਹੀਆਂ ਹਨ, ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ। ਆਮ ਆਦਮੀ ਪਾਰਟੀ ਵੱਲੋਂ ਜਿਹੜੀ ਵੀ ਸਹੂਲਤ ਹੁਣ ਤੱਕ ਦਿੱਤੀ ਗਈ ਹੈ, ਉਹ ਨਿਰੰਤਰ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਜਿਸ ਤਰ੍ਹਾਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਗਈ, ਬੱਸ ਸਫਰ ਮੁਫਤ ਮੁਹੱਈਆ ਕਰਵਾਇਆ ਗਿਆ, ਆਮ ਆਦਮੀ ਕਲੀਨਿਕ ਖੋਲ ਕੇ ਦਵਾਈਆਂ ਅਤੇ ਖੂਨ ਦੇ ਟੈਸਟ ਮੁਫਤ ਮੁਹੱਈਆ ਕਰਵਾਏ ਗਏ। ਇਸੇ ਤਰ੍ਹਾਂ 10 ਲੱਖ ਰੁਪਏ ਦੀ ਸਿਹਤ ਯੋਜਨਾ ਸ਼ੁਰੂ ਕਰਕੇ ਹਰ ਪਰਿਵਾਰ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਇਸ ਸਕੀਮ ਦਾ ਲਾਭ ਲੈਣ ਦੇ ਲਈ ਹਰ ਵਿਅਕਤੀ ਨੂੰ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਲੋੜ ਪਵੇਗੀ। ਆਪ ਦੀਆਂ ਯੂਥ ਟੀਮਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ’ਚ ਕੈਂਪ ਲਗਾ ਕੇ ਉਕਤ ਸਲਿਪਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਸ ਤੋਂ ਉਪਰੰਤ ਸੀਐਸਸੀ ਸੈਂਟਰ ਜਾ ਕੇ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਇਆ ਜਾ ਸਕੇਗਾ। ਜਦੋਂ ਕਾਰਡ ਬਣ ਜਾਵੇਗਾ ਉਸ ਤੋਂ ਤੁਰੰਤ ਹੀ ਸਕੀਮ ਦਾ ਲਾਭ ਲਿਆ ਜਾ ਸਕੇਗਾ। ਇਸ ਮੌਕੇ ਪਹੁੰਚੇ ਸ਼ਹਿਰ ਵਾਸੀਆਂ ਨੇ ਵਿਧਾਇਕ ਰਾਏ ਦਾ ਉਹ ਕਿਤਾ ਸਕੀਮ ਦੇ ਲਈ ਧੰਨਵਾਦ ਕੀਤਾ।