ਪਿੰਡ ਸ਼ਹੀਦਗੜ੍ਹ ਵਿਖੇ 10 ਦਿਨਾਂ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਸਮਾਪਤ ਪਿੰਡ ਸ਼ਹੀਦਗੜ੍ਹ ਵਿਖੇ 10 ਦਿਨਾਂ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਸਮਾਪਤ
Publish Date: Sun, 16 Aug 2026 06:28 PM (IST)
Updated Date: Sun, 16 Aug 2026 06:30 PM (IST)
ਫ਼ੋਟੋ ਫ਼ਾਈਲ : 6 ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ’ਚ ਭਾਗ ਲੈਣ ਵਾਲੇ ਬੱਚੇ ਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਤਹਿਗੜ੍ਹ ਸਾਹਿਬ ਜ਼ੋਨ ਵੱਲੋਂ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਪਿੰਡ ਸ਼ਹੀਦਗੜ੍ਹ ਵਿਖੇ 10 ਦਿਨਾਂ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਕਨਵੀਨਰ ਸੁਖਵਿੰਦਰ ਸਿੰਘ ਅਤੇ ਕੋਆਰਡੀਨੇਟਰ ਮਨਿੰਦਰ ਸਿੰਘ ਮੰਨਡੋਫਲ ਦੀ ਦੇਖ-ਰੇਖ ਹੇਠ ਸੰਪੰਨ ਹੋਇਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨ ਪ੍ਰਧਾਨ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਦਸਤਾਰ ਅਤੇ ਦੁਮਾਲੇ ਸਜਾਉਣ ਦੀ ਸਿਖਲਾਈ ਦੇਣ ਦੇ ਨਾਲ-ਨਾਲ ਦਸਤਾਰ ਦੀ ਮਹੱਤਤਾ, ਅਮੀਰ ਵਿਰਸੇ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਨੂੰ ਲੈ ਕੇ ਬੱਚਿਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਵੱਲੋਂ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਕੈਂਪ ਦੇ ਅੰਤਿਮ ਦਿਨ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜਸਪ੍ਰੀਤ ਸਿੰਘ ਕਲੇਰ ਵੱਲੋਂ ਬੱਚਿਆਂ ਲਈ ਰਿਫ੍ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇੰਸਪੈਕਟਰ ਜਸਵੀਰ ਸਿੰਘ ਨੇ ਸ਼ਿਰਕਤ ਕਰਦਿਆਂ ਬੱਚਿਆਂ ਦਾ ਹੌਸਲਾ ਵਧਾਇਆ, ਜਦਕਿ ਮੁੱਖ ਗ੍ਰੰਥੀ ਭਾਈ ਚਰਨਜੀਤ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਨੇਕ ਸਿੰਘ ਅਤੇ ਸਤਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।